ਬੰਗਾਲ ਦੇ ਉਜਵਲ ਭਵਿੱਖ ਲਈ ਸਾਡੇ 130 ਵਰਕਰਾਂ ਨੇ ਕੁਰਬਾਨੀ ਦਿੱਤੀ- ਪੀਐਮ ਮੋਦੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੱਛਮੀ ਬੰਗਾਲ ਦੇ ਖੜਗਪੁਰ ਪਹੁੰਚੇ ਪੀਐਮ ਮੋਦੀ

Prime Minister Narendra Modi in Kharagpur

ਨਵੀਂ ਦਿੱਲੀ: ਪੱਛਮੀ ਬੰਗਾਲ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ 2021 ਦੇ ਮੱਦੇਨਜ਼ਰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਛਮੀ ਬੰਗਾਲ ਦੇ ਖੜਗਪੁਰ ਵਿਖੇ ਪਹੁੰਚ ਚੁੱਕੇ ਹਨ। ਇਸ ਦੌਰਾਨ ਉਹਨਾਂ ਨੇ ਚੋਣ ਰੈਲੀ ਨੂੰ ਸੰਬੋਧਨ ਕੀਤਾ।

ਰੈਲੀ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਜਨਤਾ ਨੂੰ ਕਿਹਾ ਕਿ ਤੁਹਾਡਾ ਉਤਸ਼ਾਹ ਸਾਫ-ਸਾਫ ਕਹਿ ਰਿਹਾ ਹੈ ਕਿ ਬੰਗਾਲ ਵਿਚ ਇਸ ਵਾਰ ਭਾਜਪਾ ਦੀ ਸਰਕਾਰ ਆਏਗੀ। ਉਹਨਾਂ ਕਿਹਾ ਇਹ ਮੈਂ ਇਸ ਲਈ ਕਹਿ ਰਿਹਾ ਹਾਂ ਕਿਉਂਕਿ ਬੰਗਾਲ ਦੇ ਉਜਵਲ ਭਵਿੱਖ ਲਈ ਇਸ ਧਰਤੀ ’ਤੇ ਸਾਡੇ ਕਰੀਬ 130 ਵਰਕਰਾਂ ਨੇ ਅਪਣੀ ਜ਼ਿੰਦਗੀ ਦੀ ਕੁਰਬਾਨੀ ਦਿੱਤੀ ਤਾਂਕਿ ਬੰਗਾਲ ਆਬਾਦ ਰਹੇ।

ਪੰਜ ਸੂਬਿਆਂ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸ ਦੇ ਚਲਦਿਆਂ ਸਿਆਸੀ ਧਿਰਾਂ ਵੱਲੋਂ ਲਗਾਤਾਰ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਛਮੀ ਬੰਗਾਲ ਦੇ ਖੜਗਪੁਰ ਅਤੇ ਅਸਾਮ ਦੇ ਚਬੂਆ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ।