TMC ਨੇਤਾ ਅਭਿਸ਼ੇਕ ਬੈਨਰਜੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਬਹਿਸ ਲਈ ਦਿੱਤੀ ਚੁਣੌਤੀ
ਪ੍ਰਧਾਨ ਮੰਤਰੀ ਮੋਦੀ ਨੇ ਬੰਗਾਲ ਵਿੱਚ ਚੋਣ ਮੁਹਿੰਮ ਦੌਰਾਨ ਟੀਐਮਸੀ ‘ਤੇ ਭ੍ਰਿਸ਼ਟਾਚਾਰ ਦਾ ਦੋਸ਼ ਲਾਇਆ ਸੀ।
Abhishek Banerjee
ਕੋਲਕਾਤਾ / ਨਵੀਂ ਦਿੱਲੀ: ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀਐਮਸੀ) ਵਿਚਕਾਰ ਚੋਣ ਲੜਾਈ ਦਿਲਚਸਪ ਬਣਦੀ ਜਾ ਰਹੀ ਹੈ। ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੋਸ਼ਾਂ ਦਾ ਇਕ-ਬਿੰਦੂ-ਜਵਾਬ ਦਿੱਤਾ। ਇੰਨਾ ਹੀ ਨਹੀਂ,ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਬਹਿਸ ਲਈ ਚੁਣੌਤੀ ਵੀ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਬੰਗਾਲ ਵਿੱਚ ਚੋਣ ਮੁਹਿੰਮ ਦੌਰਾਨ ਟੀਐਮਸੀ ‘ਤੇ ਭ੍ਰਿਸ਼ਟਾਚਾਰ ਦਾ ਦੋਸ਼ ਲਾਇਆ ਸੀ।