ਅਮਰੀਕੀ ਰੱਖਿਆ ਸਕੱਤਰ ਦਾ ਦਿੱਲੀ ਦੇ ਵਿਗਿਆਨ ਭਵਨ ’ਚ ਸ਼ਾਨਦਾਰ ਸਵਾਗਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਦੇ ਆਉਣ ਤੋਂ ਬਾਅਦ ਕਿਸੇ ਅਮਰੀਕੀ ਮੰਤਰੀ ਦਾ ਇਹ ਭਾਰਤ ਦਾ ਪਹਿਲਾ ਦੌਰਾ ਹੈ।

Lloyd Austin

ਨਵੀਂ ਦਿੱਲੀ: ਅਮਰੀਕਾ ਦੇ ਰੱਖਿਆ ਸਕੱਤਰ ਲਾਇਡ ਜੇਮਜ਼ ਆਸਟਿਨ ਤਿੰਨ ਦਿਨਾਂ  ਲਈ ਭਾਰਤ ਦੌਰੇ 'ਤੇ ਹਨ। ਲਾਇਡ ਆਸਟਿਨ ਦੇਰ ਸ਼ਾਮ ਦੇਸ਼ ਦੀ ਰਾਜਧਾਨੀ ਦਿੱਲੀ ਪਹੁੰਚੇ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਅੱਜ ਸਵੇਰੇ ਵਿਗਿਆਨ ਭਵਨ ਵਿਖੇ ਯੂਐਸ ਦੇ ਰੱਖਿਆ ਮੰਤਰੀ  ਲਾਇਡ ਜੇਮਜ਼ ਆਸਟਿਨ ਦਾ ਨਿੱਘਾ ਸਵਾਗਤ ਕੀਤਾ ਗਿਆ।

 

 

ਇਸ ਤੋਂ ਬਾਅਦ ਯੂਐਸ ਦੇ ਰੱਖਿਆ ਸਕੱਤਰ  ਲਾਇਡ ਜੇਮਜ਼ ਆਸਟਿਨ ਨੂੰ ਵਿਗਿਆਨ ਭਵਨ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ।  ਉਹਨਾਂ ਨੇ ਰਾਸ਼ਟਰੀ ਯੁੱਧ ਯਾਦਗਾਰ ਨੂੰ ਸ਼ਰਧਾਂਜਲੀ ਭੇਂਟ ਕੀਤੀ। ਦੱਸ ਦੇਈਏ ਕਿ ਰੱਖਿਆ ਮੰਤਰੀ  ਲਾਇਡ ਆਸਟਿਨ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਨਾਲ ਗੱਲਬਾਤ ਕਰਕੇ ਦੋਵਾਂ ਦੇਸ਼ਾਂ ਦਰਮਿਆਨ ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਵਿਚਾਰ ਕਰਨਗੇ। ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਦੇ ਆਉਣ ਤੋਂ ਬਾਅਦ ਕਿਸੇ ਅਮਰੀਕੀ ਮੰਤਰੀ ਦਾ ਇਹ ਭਾਰਤ ਦਾ ਪਹਿਲਾ ਦੌਰਾ ਹੈ।