ਅੰਮ੍ਰਿਤਪਾਲ ਸਿੰਘ ਮਾਮਲਾ: ਹਿਮਾਚਲ CM ਦਾ ਐਲਾਨ - ਨਾ ਕੀਤਾ ਜਾਵੇ ਸੈਲਾਨੀਆਂ ਨੂੰ ਪ੍ਰੇਸ਼ਾਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਹਾ - ਪੰਜਾਬ ਅਤੇ ਹਰਿਆਣਾ ਦੇ ਲੋਕ ਭਾਈ-ਭਾਈ ਹਨ, ਲੋੜ ਪਈ ਤਾਂ CM ਭਗਵੰਤ ਮਾਨ ਨਾਲ ਕਰਾਂਗਾ ਗੱਲ  

Sukhwinder Sukhu, Himachal CM

ਹਿਮਾਚਲ : ਪੰਜਾਬ ਵਿਚ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੁਲਿਸ ਵਲੋਂ ਚੌਕਸੀ ਵਰਤੀ ਜਾ ਰਹੀ ਹੈ ਅਤੇ ਉਸ ਦੀ ਭਾਲ ਜਾਰੀ ਹੈ। ਇਸ ਦੇ ਚਲਦੇ ਹੀ ਹਿਮਾਚਲ ਵਿਚ ਵੀ ਚੌਕਸੀ ਵਰਤੀ ਜਾ ਰਹੀ ਹੈ। ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਕਿਹਾ ਕਿ ਸੂਬੇ ਵਿੱਚ ਪੰਜਾਬ ਨਾਲ ਲੱਗਦੀਆਂ ਸਰਹੱਦਾਂ ’ਤੇ ਗਸ਼ਤ ਹੋਰ ਸਖ਼ਤ ਕਰ ਦਿੱਤੀ ਗਈ ਹੈ, ਪਰ ਪੁਲਿਸ ਨੂੰ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਸੈਲਾਨੀਆਂ ਅਤੇ ਲੋਕਾਂ ਨੂੰ ਪ੍ਰੇਸ਼ਾਨ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਨਾਲ ਹੀ ਸ਼ੱਕੀਆਂ 'ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ।

ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਸ਼ਿਮਲਾ ਵਿੱਚ ਕਿਹਾ ਕਿ ਡੀਜੀਪੀ ਨੂੰ ਇਸ ਬਾਰੇ ਨਿਰਦੇਸ਼ ਦਿੱਤੇ ਗਏ ਹਨ। ਬਾਹਰੋਂ ਆਉਣ ਵਾਲੇ ਕਿਸੇ ਵੀ ਸੈਲਾਨੀ ਨੂੰ ਤੰਗ-ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ, ਪਰ ਸ਼ੱਕੀ ਵਿਅਕਤੀਆਂ 'ਤੇ ਨਜ਼ਰ ਰੱਖੀ ਜਾਵੇਗੀ। ਪੰਜਾਬ ਅਤੇ ਹਿਮਾਚਲ ਦੇ ਲੋਕ ਭਰਾ-ਭਰਾ ਹਨ।

ਹਿਮਾਚਲ ਪ੍ਰਦੇਸ਼ ਦੀਆਂ ਸਰਹੱਦਾਂ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ ਪਰ ਹਿਮਾਚਲ 'ਚ ਅਜਿਹੀ ਕੋਈ ਤਣਾਅ ਵਾਲੀ ਸਥਿਤੀ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਹਾਲਾਤ ਵਿਗੜਦੇ ਹਨ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਗੱਲ ਕੀਤੀ ਜਾਵੇਗੀ।