14 ਦਿਨਾਂ ਲਈ ਵਧਾਈ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ, ਹੁਣ ED ਦੀ ਰਿਮਾਂਡ 'ਤੇ ਸਿਸੋਦੀਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੀਬੀਆਈ ਨੇ ਲੰਬੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਕੀਤਾ ਸੀ ਗ੍ਰਿਫ਼ਤਾਰ

photo

 

ਨਵੀਂ ਦਿੱਲੀ: ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ 'ਚ ਮਨੀਸ਼ ਸਿਸੋਦੀਆ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਹੈ। ਉਹ 3 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿਚ ਰਹਿਣਗੇ। ਫਿਲਹਾਲ ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ਦੇ ਮਾਮਲੇ 'ਚ 22 ਮਾਰਚ ਤੱਕ ਈਡੀ ਰਿਮਾਂਡ 'ਤੇ ਹਨ।

ਇਹ ਵੀ ਪੜ੍ਹੋ:  ਗੈਂਗਸਟਰ ਰਿਤਿਕ ਬਾਕਸਰ ਨੇਪਾਲ ਤੋਂ ਗ੍ਰਿਫਤਾਰ, ਫਿਰੌਤੀ ਲਈ ਜੀ-ਕਲੱਬ 'ਤੇ ਕਰਵਾਈ ਸੀ ਗੋਲੀਬਾਰੀ

ਸੀਬੀਆਈ ਵੱਲੋਂ ਦਰਜ ਕੇਸ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਗਈ ਹੈ। ਦੱਸ ਦੇਈਏ ਕਿ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਮੁਲਜ਼ਮ ਬਣਾਏ ਗਏ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਲੰਬੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ:  ਅੰਮ੍ਰਿਤਪਾਲ ਅਜੇ ਵੀ ਫਰਾਰ, ਪੁਲਿਸ ਗ੍ਰਿਫਤਾਰ ਕਰਨ ਦੀ ਕਰ ਰਹੀ ਹੈ ਕੋਸ਼ਿਸ਼ : ਆਈਜੀ ਸੁਖਚੈਨ ਗਿੱਲ

ਕਈ ਦਿਨਾਂ ਤੱਕ ਸੀਬੀਆਈ ਨੇ ਉਸ ਤੋਂ ਰਿਮਾਂਡ 'ਤੇ ਪੁੱਛਗਿੱਛ ਕੀਤੀ ਅਤੇ ਬਾਅਦ ਵਿੱਚ ਅਦਾਲਤ ਨੇ ਸਿਸੋਦੀਆ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਇਸ ਤੋਂ ਬਾਅਦ ਸ਼ਰਾਬ ਘੁਟਾਲੇ ਦੇ ਮਾਮਲੇ 'ਚ ਮਨੀ ਲਾਂਡਰਿੰਗ ਮਾਮਲਿਆਂ ਦੀ ਜਾਂਚ ਕਰ ਰਹੀ ਈਡੀ ਨੇ ਸਿਸੋਦੀਆ ਨੂੰ ਗ੍ਰਿਫਤਾਰ ਕਰ ਲਿਆ।