ਬਿਹਾਰ ਸਰਕਾਰ ਦਾ ਫੈਸਲਾਂ, ਦੂਰਦਰਸ਼ਨ ਜ਼ਰੀਏ 9ਵੀਂ ਤੇ 10ਵੀ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਕਰਵਾਈ ਜਾਏਗੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਕਰੋਨਾ ਵਾਇਰਸ ਨਾਲ ਨਜਿੱਠਣ ਲਈ ਸਰਕਾਰ ਦੇ ਵੱਲੋਂ ਲੌਕਡਾਊਨ ਲਗਾਇਆ ਗਿਆ ਹੈ

virtual training

ਦੇਸ਼ ਵਿਚ ਕਰੋਨਾ ਵਾਇਰਸ ਨਾਲ ਨਜਿੱਠਣ ਲਈ ਸਰਕਾਰ ਦੇ ਵੱਲੋਂ ਲੌਕਡਾਊਨ ਲਗਾਇਆ ਗਿਆ ਹੈ ਜਿਸ ਦੇ ਕਾਰਨ ਦੇਸ਼ ਵਿਚ ਹਰ ਪਾਸੇ ਅਵਾਜਾਈ, ਕੰਮਕਾਰ, ਅਤੇ ਸਕੂਲ ਕਾਲਜਾਂ ਨੂੰ ਬੰਦ ਕੀਤਾ ਗਿਆ ਹੈ। ਹੁਣ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਇਸ ਲੋਕਡਾਊਨ ਵਿਚ ਵਾਧਾ ਕਰਕੇ ਇਸ ਨੂੰ 3 ਮਈ ਤੱਕ ਕਰ ਦਿੱਤਾ ਹੈ

ਅਜਿਹੇ ਵਿਚ ਬੱਚਿਆਂ ਦੀ ਪੜ੍ਹਾਈ ਦਾ ਕਾਫੀ ਨੁਕਸਾਨ ਹੋ ਰਿਹਾ ਜਿਸ ਨੂੰ ਦੇਖਦਿਆਂ ਹੁਣ ਬਿਹਾਰ ਰਾਜ ਨੇ ਇਕ ਵੱਡਾ ਫੈਸਲਾ ਲਿਆ ਹੈ। ਬਿਹਾਰ ਸਿੱਖਿਆ ਪ੍ਰੀਯੋਜਨਾ (ਬੀਈਪੀ) ਦੇ ਸਹਿਯੋਗ ਨਾਲ ਦੂਰਦਰਸ਼ਨ (ਡੀਡੀ) ਸੋਮਵਾਰ 20 ਅਪ੍ਰੈਲ ਤੋਂ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਰਚੁਅਲ ਟੀਚਿੰਗ ਸ਼ੁਰੂ ਕੀਤੀ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਕਿਹਾ ਕਿ ਬੀਈਪੀ ਦੇ ਨਿਰਦੇਸ਼ਕ ਸੰਜੇ ਸਿੰਘ ਨੇ ਰਾਜ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਇਸ ਬਾਰੇ ਵਿਚ ਇਕ ਨੋਟਿਸ ਭੇਜਿਆ ਹੈ। ਦੱਸ ਦੱਈਏ ਕਿ ਇਨ੍ਹਾਂ ਵਰਚੁਅਲ ਕਲਾਸਾਂ ਦਾ ਪ੍ਰਸਾਰਨ ਸਵੇਰੇ 11.05 ਵਜੇ ਤੋਂ ਦੁਪਹਿਰ 12 ਵਜੇ ਤੱਕ ਕੀਤਾ ਜਾਵੇਗਾ। ਇਸ ਸਬੰਧ ਵਿੱਚ ਡੀਈਓ ਨੂੰ ਨਿਰਦੇਸ਼ ਦਿੱਤੇ ਗਏ ਹਨ

ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਐਸਐਮਐਸ ਜਾਂ ਵਟਸਐਪ ਰਾਹੀਂ ਇਸ ਬਾਰੇ ਜਾਣਕਾਰੀ ਦਿੱਤੀ ਜਾਵੇ। ਇਸ ਤੋਂ ਇਲਾਵਾ ਜ਼ਿਲ੍ਹਾ ਕਰਮਚਾਰੀ ਅਧਿਕਾਰੀ ਬੀਈਪੀ ਦੇਵ ਕਨ੍ਹਈਆ ਦਾ ਕਹਿਣਾ ਹੈ ਕਿ ਇਸ ਦੇ ਬਾਰੇ ਪਹਿਲਾਂ ਹੀ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।