ਸੀਨੀਅਰ ਪੱਤਰਕਾਰ ਨਾਲ ਕੀਤੀ ਬਦਸਲੂਕੀ 'ਤੇ ਸਬੰਧਿਤ ਪੁਲੀਸ ਮੁਲਾਜ਼ਮਾਂ ਖ਼ਿਲਾਫ ਸਖ਼ਤ ਕਾਰਵਾਈ ਦੀ ਮੰਗ
ਇਸ ਲੌਕਡਾਊਨ ਦੇ ਸਮੇਂ ਦੌਰਾਨ ਸੀਨੀਅਰ ਪੱਤਰਕਾਰ ਗੁਰੳਪਦੇਸ਼ ਭੁੱਲਰ ਨਾਲ ਲੁੱਟ ਖੋਹ ਕਰਨ ਵਾਲੇ ਅਨਸਰਾਂ ਨੂੰ ਤੁਤੰਤ ਲੱਭ ਕੇ ਗ੍ਰਿਫਤਾਰ ਕੀਤਾ ਜਾਵੇ।
ਮੋਹਾਲੀ : ਚੰਡੀਗੜ੍ਹ ਪੁਲੀਸ ਵੱਲੋਂ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਨਾਲ ਕੀਤੇ ਗਏ ਮਾੜੇ ਸਲੂਕ ਦੀ ਮੋਹਾਲੀ ਪ੍ਰੈੱਸ ਕਲੱਬ ਵੱਲੋਂ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ ਮੋਹਾਲੀ ਪ੍ਰੈੱਸ ਕਲੱਬ ਦੇ ਪ੍ਰਧਾਨ ਗੁਰਜੀਤ ਸਿੰਘ ਬਿੱਲਾ, ਜਨਰਲ ਸਕੱਤਰ ਹਰਬੰਸ ਬਾਗੜੀ ਅਤੇ ਸਮੂਹ ਕਾਰਜਕਾਰਨੀ ਅਹੁਦੇਦਾਰਾਂ ਨੇ ਚੰਡੀਗੜ੍ਹ ਪੁਲੀਸ ਦੇ ਡੀਜੀਪੀ ਅਤੇ ਐਸ.ਐਸ.ਪੀ. ਕੋਲੋਂ ਮੰਗ ਕੀਤੀ ਹੈ ਕਿ ਪੱਤਰਕਾਰ ਦਵਿੰਦਰਪਾਲ ਨਾਲ ਬਦਸਲੂਕੀ ਕਰਨ ਵਾਲੇ ਸਬੰਧਤ ਪੁਲੀਸ ਅਧਿਕਾਰੀ ਤੇ ਹੋਰ ਅਮਲੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸ਼ਾਹੀ, ਕੈਸ਼ੀਅਰ ਸੁਖਵਿੰਦਰ ਸ਼ਾਨ, ਮੀਤ ਪ੍ਰਧਾਨ ਕੁਲਦੀਪ ਸਿੰਘ ਸਮੇਤ ਬਾਕੀ ਅਹੁਦੇਦਾਰਾਂ ਵਿੱਚ ਨਾਹਰ ਸਿੰਘ ਧਾਲੀਵਾਲ, ਕੁਲਵਿੰਦਰ ਬਾਵਾ, ਰਾਜ ਕੁਮਾਰ, ਵਿਜੇ ਨੇ ਦੱਸਿਆ ਕਿ ਚੰਡੀਗੜ੍ਹ ਪੁਲੀਸ ਨੇ ਸੀਨੀਅਰ ਪੱਤਰਕਾਰ ਨੂੰ ਕੱਲ ਸ਼ਾਮੀਂ ਉਸ ਸਮੇਂ ਧੱਕੇ ਨਾਲ ਗੱਡੀ ਵਿੱਚ ਸੁਟ ਲਿਆ ਜਦੋਂ ਉਹ ਆਪਣੇ ਦਫ਼ਤਰ ਨੂੰ ਡਿਊਟੀ ਦੇਣ ਆਏ ਰਿਹਾ ਸੀ। ਉਸ ਵਲੋਂ ਪ੍ਰੈੱਸ ਦਾ ਸ਼ਨਾਖ਼ਤੀ ਕਾਰਡ ਦਿਖਾਉਣ ਦੇ ਬਾਵਜੂਦ ਵੀ ਪੁਲੀਸ ਵੱਲੋਂ ਉਸ ਨਾਲ ਮਾੜਾ ਵਿਵਹਾਰ ਕੀਤਾ ਗਿਆ।
ਅਹੁਦੇਦਾਰਾਂ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਭਿਆਨਕ ਦੌਰ ਵਿੱਚ ਮੀਡੀਆ ਵੀ ਪ੍ਰਸ਼ਾਸਨ ਦੇ ਨਾਲ ਸਹਿਯੋਗ ਕਰਕੇ ਅਤੇ ਆਪਣੀ ਜਾਨ ਜੋਖਿਮ ਵਿੱਚ ਪਾ ਕੇ ਡਿਊਟੀ ਨਿਭਾ ਰਿਹਾ ਹੈ।ਪ੍ਰੰਤੂ ਅਜਿਹੇ ਹਾਲਾਤਾਂ ਵਿੱਚ ਪੁਲੀਸ ਦੀ ਇਸ ਹਰਕਤ ਨੂੰ ਪੱਤਰਕਾਰ ਭਾਈਚਾਰਾ ਹਰਗਿਜ਼ ਬਰਦਾਸ਼ਤ ਨਹੀਂ ਕਰੇਗਾ। ਉਹਨਾਂ ਮੰਗ ਕੀਤੀ ਕਿ ਚੰਡੀਗੜ੍ਹ ਪੁਲੀਸ ਦੇ ਡੀਜੀਪੀ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਤੇ ਸਬੰਧਤ ਅਧਿਕਾਰੀ ਵਿਰੁੱਧ ਕਾਰਵਾਈ ਕਰਨ।
ਸੀਨੀਅਰ ਪੱਤਰਕਾਰ ਗੁਰਉਪਦੇਸ਼ ਭੁੱਲਰ ਨੂੰ ਲੁੱਟਣ ਵਾਲਿਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਮੋਹਾਲੀ ਪ੍ਰੈੱਸ ਕਲੱਬ ਦੇ ਉਕਤ ਅਹੁਦੇਦਾਰਾਂ ਨੇ ਸੀਨੀਅਰ ਪੱਤਰਕਾਰ ਗੁਰਉਪਦੇਸ਼ ਭੁੱਲਰ ਨਾਲ ਵੀ ਮੋਹਾਲੀ ਖੇਤਰ ਵਿਖੇ ਚਾਕੂ ਦੀ ਨੋਕ ਉਤੇ ਹੋਈ ਲੁੱਟ ਦੀ ਵੀ ਕਰੜੀ ਨਿੰਦਾ ਕੀਤੀ ਅਤੇ ਕਿਹਾ ਕਿ ਮੋਹਾਲੀ ਪ੍ਰੈੱਸ ਕਲੱਬ ਵੱਲੋਂ ਮੋਹਾਲੀ ਦੇ ਐਸ.ਐਸ.ਪੀ. ਕੋਲੋਂ ਮੰਗ ਕੀਤੀ ਜਾਂਦੀ ਹੈ ਕਿ ਇਸ ਲੌਕਡਾਊਨ ਦੇ ਸਮੇਂ ਦੌਰਾਨ ਸੀਨੀਅਰ ਪੱਤਰਕਾਰ ਗੁਰੳਪਦੇਸ਼ ਭੁੱਲਰ ਨਾਲ ਲੁੱਟ ਖੋਹ ਕਰਨ ਵਾਲੇ ਅਨਸਰਾਂ ਨੂੰ ਤੁਤੰਤ ਲੱਭ ਕੇ ਗ੍ਰਿਫਤਾਰ ਕੀਤਾ ਜਾਵੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।