'ਲੌਕਡਾਊਨ' 'ਤੇ ਅੱਜ ਹੋ ਸਕਦੈ ਵੱਡਾ ਫੈਂਸਲਾ, ਇਨ੍ਹਾਂ ਰਾਜਾਂ 'ਚ ਮਿਲ ਸਕਦੀ ਹੈ ਢਿੱਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮਹਾਂਰਾਸ਼ਟਰ ਅਤੇ ਉਤਰ ਪ੍ਰਦੇਸ਼ ਵਿਚ ਵੀ 20 ਅਪ੍ਰੈਲ ਨੂੰ ਕੁਝ ਸੇਵਾਵਾਂ ਵਿਚ ਛੂਟ ਦੇਣ ਬਾਰੇ ਕਿਹਾ ਜਾ ਰਿਹਾ ਹੈ।

coronavirus

ਨਵੀਂ ਦਿੱਲੀ : ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਦੇਸ਼ ਵਿਚ ਲਾਏ ਲੌਕਡਾਊਨ ਵਿਚ ਵਾਧਾ ਕੀਤਾ ਗਿਆ ਸੀ ਅਤੇ ਅੱਜ 20 ਅਪ੍ਰੈਲ ਨੂੰ ਇਸ ਵਿਚ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੁਝ ਛੂਟ ਦੇਣ ਨੂੰ ਕਿਹਾ ਗਿਆ ਸੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਐਤਵਾਰ ਨੂੰ ਰਾਜਾਂ ਦੇ ਅੰਦਰ ਮਜ਼ਦੂਰਾਂ ਦੇ ਅੰਦੋਲਨ ਨੂੰ ਮਨਜ਼ੂਰੀ ਦੇਣ ਲਈ ਇਕ ਸ਼ਰਤ-ਰਹਿਤ ਦਿਸ਼ਾ ਨਿਰਦੇਸ਼ ਜਾਰੀ ਕੀਤਾ, ਪਰ ਇਸ ਨਾਲ ਸਰਕਾਰ ਨੇ ਫਿਰ ਸਪੱਸ਼ਟ ਕਰ ਦਿੱਤਾ ਹੈ ਕਿ ਕੋਰੋਨਾ ਦੇ ਹੌਟਸਪੌਟਸ ਵਿਚ ਕੋਈ ਵੀ ਢਿੱਲ ਨਹੀਂ ਦਿੱਤੀ ਜਾ ਸਕਦੀ। ਰਾਜਾਂ ਦੁਆਰਾ ਉਨ੍ਹਾਂ ਦੀਆਂ ਸਬੰਧਿਤ ਰਣਨੀਤੀਆਂ ਵੀ ਤਿਆਰ ਕੀਤੀਆਂ ਜਾ ਰਹੀਆਂ ਹਨ।

ਦੱਸ ਦੱਈਏ ਕਿ 14 ਤਰੀਖ਼ ਨੂੰ ਲੌਕਡਾਊਨ ਨੂੰ ਅੱਗੇ ਵਧਾਉਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੋਰੋਨਾ ਮੁਕਤ ਖੇਤਰਾਂ ਵਿਚ ਸ਼ਰਤ ਦੇ ਅਧਾਰ ਤੇ ਆਰਥਿਕ ਗਤੀਵਿਧੀਆਂ ਦੀ ਆਗਿਆ ਦਿੱਤੀ ਜਾ ਸਕਦੀ ਹੈ। ਇਸ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਐਤਵਾਰ ਨੂੰ ਇਕ ਮਹੱਤਵਪੂਰਨ ਆਦੇਸ਼ ਜਾਰੀ ਕੀਤਾ ਹੈ। ਇਸ ਹੁਕਮ ਤਹਿਤ ਫਸੇ ਮਜ਼ਦੂਰਾਂ ਨੂੰ ਰਾਜ ਦੀ ਹੱਦ ਅੰਦਰ ਜਾਣ ਦੀ ਆਗਿਆ ਦਿੱਤੀ ਗਈ ਹੈ ਅਤੇ ਨਾਲ ਹੀ ਇਸ ਵਿਚ ਇਹ ਵੀ ਕਿਹਾ ਗਿਆ ਕਿ ਜਿਹੜੇ ਮਜ਼ਦੂਰ ਆਪਣੇ ਘਰ ਵਾਪਿਸ ਪਰਤਣਾ ਚਹੁੰਦੇ ਹਨ ਉਨ੍ਹਾਂ ਦੀ ਸਕ੍ਰਿੰਨਿਗ ਕਰਕੇ ਜਿਨ੍ਹਾਂ ਵਿਚ ਲੱਛਣ ਨਹੀਂ ਪਾਏ ਜਾਂਦੇ ਉਨ੍ਹਾਂ ਨੂੰ ਜਾਣ ਦਿੱਤਾ ਜਾਵੇ ਪਰ ਕੋਈ ਵੀ ਮਜ਼ਦੂਰ ਰਾਜ ਦੀ ਹੱਦ ਤੋਂ ਬਾਹਰ ਨਹੀਂ ਜਾ ਸਕਦਾ।

ਇਸ ਦੇ ਨਾਲ ਹੀ ਜਦੋਂ ਰਾਜ ਦੇ ਅੰਦਰ ਕਰਮਚਾਰੀਆਂ ਨੂੰ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਲਿਜਾਇਆ ਜਾਵੇ ਹੈ ਤਾਂ ਸਮਾਜਿਕ ਦੂਰੀਆਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਸਥਾਨਕ ਪ੍ਰਸ਼ਾਸਨ ਨੂੰ ਯਾਤਰਾ ਦੌਰਾਨ ਮਜ਼ਦੂਰਾਂ ਦੇ ਖਾਣ ਪੀਣ ਦੇ ਪ੍ਰਬੰਧ ਵੀ ਕਰਨੇ ਪੈਣਗੇ। ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰਾਲੇ ਦੇ ਇਨ੍ਹਾਂ ਸੰਕੇਤਾਂ ਤੋਂ ਪਤਾ ਲੱਗਦਾ ਹੈ ਕਿ ਉਹ ਸੋਮਵਾਰ ਨੂੰ ਕੁਝ ਖੇਤਰਾਂ ਵਿਚ ਢਿੱਲ ਦੇ ਸਕਦੇ ਹਨ ਪਰ ਨਾਲ ਹੀ ਉਨ੍ਹਾਂ ਇਹ ਵੀ ਸ਼ਪਸਟ ਕੀਤਾ ਕਿ ਇਸ ਸਭ ਦੇ ਬਾਵਜੂਦ ਵੀ ਲੌਕਡਾਊਨ ਅਤੇ ਸ਼ੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਨਾਲ ਕੋਈ ਸਮਝੋਤਾ ਨਹੀਂ ਕੀਤਾ ਜਾਵੇਗਾ। ਉਧਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਾਰੇ ਜ਼ਿਲ੍ਹਾਂ ਦੇ ਕਲੈਕਟਰਾਂ ਨੂੰ ਇਹ ਸਖਤ ਆਦੇਸ਼ ਦਿੱਤੇ ਹਨ ਕਿ ਕਣਕ ਦੀ ਖ੍ਰੀਦ ਨੂੰ ਛੱਡ ਕੇ ਹੋਰ ਕਿਸੇ ਕਿਸਮ ਦੀ ਢਿੱਲ ਨਾ ਦਿੱਤੀ ਜਾਵੇ।

ਇਸੇ ਤਰ੍ਹਾਂ ਕੇਜਰੀਵਾਲ ਦਾ ਕਹਿਣਾ ਹੈ ਕਿ 27 ਅਪ੍ਰੈਲ ਨੂੰ ਦਿੱਲੀ ਸਰਕਾਰ ਇਕ ਬੈਠਕ ਕਰੇਗੀ ਜਿਸ ਤੋਂ ਬਾਅਦ ਢਿੱਲ ਦੇਣ ਬਾਰੇ ਕੁਝ ਫੈਸਲ਼ਾ ਲਿਆ ਜਾ ਸਕਦਾ ਹੈ। ਦੱਸ ਦੱਈਏ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਵਿਕਾਸ ਕਾਰਜਾਂ, ਸਿੰਜਾਈ ਪ੍ਰਾਜੈਕਟਾਂ ਸਮੇਤ ਕਈ ਜਨਤਕ ਖੇਤਰਾਂ ਵਿੱਚ ਕੰਮ ਕਰਨ ਦੀ ਆਗਿਆ ਦਿੱਤੀ ਹੈ। ਇਸ ਤੋਂ ਇਲਾਵਾ ਛੋਟੀਆਂ ਉਦਯੋਗਿਕ ਇਕਾਈਆਂ, ਆਨਲਾਈਨ ਡਲੀਵਰੀ ਕੰਪਨੀਆਂ, ਕੋਲਡ ਸਟੋਰੇਜ, ਅਤੇ ਹਰ ਤਰਾਂ ਦੀਆਂ ਚੀਜ਼ਾਂ ਦੇ ਕੰਮਕਾਜ ਲਈ ਵੀ ਛੋਟ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮਹਾਂਰਾਸ਼ਟਰ ਅਤੇ ਉਤਰ ਪ੍ਰਦੇਸ਼ ਵਿਚ ਵੀ 20 ਅਪ੍ਰੈਲ ਨੂੰ ਕੁਝ ਸੇਵਾਵਾਂ ਵਿਚ ਛੂਟ ਦੇਣ ਬਾਰੇ ਕਿਹਾ ਜਾ ਰਿਹਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।