ਜੰਮੂ ਕਸ਼ਮੀਰ 'ਚ ਫ਼ੌਜੀ ਜਵਾਨਾਂ 'ਤੇ ਅਤਿਵਾਦੀ ਹਮਲਾ, 5 ਜਵਾਨ ਸ਼ਹੀਦ
ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਅਤਿਵਾਦੀਆਂ ਨੇ ਗ੍ਰਨੇਡ ਦੀ ਵਰਤੋਂ ਕੀਤੀ ਹੈ।
ਰਾਜੌਰੀ: ਜੰਮੂ ਦੇ ਰਾਜੌਰੀ ਸੈਕਟਰ ਵਿਚ ਫੌਜ ਦੀ ਗੱਡੀ ਨੂੰ ਅੱਗ ਲੱਗ ਗਈ। ਇਸ ਵਿਚ ਪੰਜ ਜਵਾਨ ਸ਼ਹੀਦ ਹੋ ਗਏ। ਇਹ ਘਟਨਾ ਭਿੰਬਰ ਗਲੀ ਅਤੇ ਪੁੰਛ ਨੇੜੇ ਦੁਪਹਿਰ 3 ਵਜੇ ਦੇ ਕਰੀਬ ਵਾਪਰੀ। ਅੱਗ ਲੱਗਣ ਦਾ ਕਾਰਨ ਅਣਪਛਾਤੇ ਅਤਿਵਾਦੀਆਂ ਵਲੋਂ ਕੀਤੀ ਗਈ ਫਾਇਰਿੰਗ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਅਤਿਵਾਦੀਆਂ ਨੇ ਗ੍ਰਨੇਡ ਦੀ ਵਰਤੋਂ ਕੀਤੀ ਹੈ।
ਇਹ ਵੀ ਪੜ੍ਹੋ: ਬਾਲ ਵਿਕਾਸ ਪ੍ਰਾਜੈਕਟ ਅਫਸਰ ਅਤੇ ਚਪੜਾਸੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਭਾਰੀ ਮੀਂਹ ਅਤੇ ਘੱਟ ਵਿਜ਼ੀਬਿਲਟੀ ਦਾ ਫਾਇਦਾ ਉਠਾਉਂਦੇ ਹੋਏ ਅਤਿਵਾਦੀਆਂ ਨੇ ਗੋਲੀਬਾਰੀ ਕੀਤੀ। ਇਸ ਕਾਰਨ ਫੌਜ ਦੀ ਗੱਡੀ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਫੌਜ ਦੇ 5 ਜਵਾਨਾਂ ਦੀ ਮੌਤ ਹੋ ਗਈ ਹੈ। ਇਕ ਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਰਾਜੌਰੀ ਦੇ ਆਰਮੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਅਤਿਵਾਦੀਆਂ ਦੀ ਭਾਲ 'ਚ ਆਪਰੇਸ਼ਨ ਜਾਰੀ ਹੈ।
ਇਹ ਵੀ ਪੜ੍ਹੋ: ਬਟਾਲਾ ’ਚ ASI ਰੁਪਿੰਦਰ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ, ਸਕਾਰਪਿਓ ਦੇ ਅੰਦਰ ਮਿਲੀ ਲਾਸ਼
ਜਿਵੇਂ ਹੀ ਫੌਜ ਦੀ ਗੱਡੀ ਨੂੰ ਅੱਗ ਲੱਗੀ ਤਾਂ ਸਥਾਨਕ ਲੋਕ ਵੀ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਵੀ ਫੌਜ ਦੇ ਜਵਾਨਾਂ ਦੀ ਮਦਦ ਕੀਤੀ। ਫੌਜ ਦੀ ਗੱਡੀ ਨੂੰ ਲੱਗੀ ਅੱਗ ਇੰਨੀ ਭਿਆਨਕ ਸੀ ਕਿ ਇਸ ਨੂੰ ਕਾਫੀ ਦੂਰ ਤੱਕ ਦੇਖਿਆ ਜਾ ਸਕਦਾ ਸੀ। ਇਹੀ ਕਾਰਨ ਹੈ ਕਿ ਇਸ ਅੱਗ 'ਚ ਫੌਜ ਦੇ 5 ਜਵਾਨਾਂ ਦੀ ਮੌਤ ਹੋ ਗਈ। ਇਸ ਦੌਰਾਨ ਫੌਜ ਦੇ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ।