ਜੰਮੂ ਕਸ਼ਮੀਰ 'ਚ ਫ਼ੌਜ ਦੀ ਗੱਡੀ ਨੂੰ ਲੱਗੀ ਅੱਗ, ਹਾਦਸੇ 'ਚ 4 ਜਵਾਨ ਸ਼ਹੀਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅੱਗ ਲੱਗਣ ਦੇ ਕਾਰਨਾਂ ਦਾ ਲਗਾਇਆ ਜਾ ਰਿਹਾ ਹੈ ਪਤਾ

photo

 

ਜੰਮੂ: ਜੰਮੂ-ਕਸ਼ਮੀਰ 'ਚ ਵੀਰਵਾਰ ਨੂੰ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਪੁੰਛ-ਜੰਮੂ ਰਾਸ਼ਟਰੀ ਰਾਜਮਾਰਗ 'ਤੇ ਫੌਜ ਦੀ ਇਕ ਗੱਡੀ 'ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਘੱਟੋ-ਘੱਟ 4 ਜਵਾਨਾਂ ਦੇ ਸ਼ਹੀਦ ਹੋਣ ਦੀ ਸੂਚਨਾ ਹੈ। ਇਹ ਹਾਦਸਾ ਭਟਾਦੁਦੀਆ ਇਲਾਕੇ ਵਿੱਚ ਵਾਪਰਿਆ। ਸੂਚਨਾ ਮਿਲਦੇ ਹੀ ਫੌਜ ਅਤੇ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਫਰਾਰ AIS ਰਾਜਜੀਤ ਸਿੰਘ ਰਿਕਾਰਡ 'ਚ ਹੇਰਾਫੇਰੀ ਅਤੇ ਜਬਰੀ ਵਸੂਲੀ ਦੀਆਂ ਧਾਰਾਵਾਂ ਤਹਿਤ ਨਾਮਜ਼ਦ

ਸੂਤਰਾਂ ਦੀ ਮੰਨੀਏ ਤਾਂ ਇਹ ਅੱਗ ਬਿਜਲੀ ਕਾਰਨ ਲੱਗੀ ਹੋ ਸਕਦੀ ਹੈ, ਹਾਲਾਂਕਿ ਸਹੀ ਜਾਣਕਾਰੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ। ਫਿਲਹਾਲ ਇਸ ਹਾਦਸੇ 'ਚ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ ਨੂੰ ਲੈ ਕੇ ਫੌਜ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਅਬੋਹਰ 'ਚ ਤੇਜ਼ਧਾਰ ਹਥਿਆਰਾਂ ਨਾਲ ਵੱਢੇ ਤਿੰਨ ਨੌਜਵਾਨ, ਜਾਣੋ ਪੂਰਾ ਮਾਮਲਾ