ਹਰਿਆਣਾ ਸਰਕਾਰ ਨੇ ਮੁਲਾਜ਼ਮਾਂ ਦੇ ਡੀਏ ਵਿਚ 4 ਫ਼ੀ ਸਦੀ ਕੀਤਾ ਵਾਧਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹੁਣ ਮੁਲਾਜ਼ਮਾਂ ਨੂੰ ਮਿਲੇਗਾ 42 ਫੀਸਦੀ ਡੀਏ, ਪਹਿਲਾਂ ਮਿਲਦਾ ਸੀ 38% DA

Haryana government

 

ਰੋਹਤਕ: ਹਰਿਆਣਾ ਸਰਕਾਰ ਨੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਰਾਜ ਦੇ ਮੁਲਾਜ਼ਮਾਂ ਦੇ ਡੀਏ ਵਿੱਚ 4 ਫੀਸਦੀ ਵਾਧਾ ਕੀਤਾ ਹੈ। ਹੁਣ ਮੁਲਾਜ਼ਮਾਂ ਨੂੰ 42 ਫੀਸਦੀ ਡੀ.ਏ. ਮਿਲੇਗਾ। ਹੁਣ ਤੱਕ ਮੁਲਾਜ਼ਮਾਂ ਨੂੰ ਸਿਰਫ਼ 38 ਫ਼ੀਸਦੀ ਡੀਏ ਮਿਲਦਾ ਸੀ। ਵਧਿਆ ਹੋਇਆ ਡੀਏ 1 ਜਨਵਰੀ 2023 ਤੋਂ ਲਾਗੂ ਹੋਵੇਗਾ। ਸਰਕਾਰ ਦੇ ਇਸ ਫੈਸਲੇ ਨਾਲ ਹਰਿਆਣਾ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲੀ ਹੈ। 

ਇਹ ਵੀ ਪੜ੍ਹੋ: ਜੰਮੂ ਕਸ਼ਮੀਰ 'ਚ ਫੌਜ ਦੀ ਗੱਡੀ ਨੂੰ ਲੱਗੀ ਅੱਗ, ਹਾਦਸੇ 'ਚ 4 ਜਵਾਨ ਸ਼ਹੀਦ

ਹਰਿਆਣਾ ਦੇ ਸਰਕਾਰੀ ਵਿਭਾਗਾਂ ਵਿੱਚ ਕੁੱਲ 4 ਲੱਖ 45 ਹਜ਼ਾਰ 346 ਮਨਜ਼ੂਰ ਅਸਾਮੀਆਂ ਹਨ। ਹਾਲਾਂਕਿ ਇਨ੍ਹਾਂ ਵਿੱਚੋਂ ਸਿਰਫ਼ 2 ਲੱਖ 62 ਹਜ਼ਾਰ 849 ਅਸਾਮੀਆਂ ਹੀ ਭਰੀਆਂ ਗਈਆਂ ਹਨ, ਜਦੋਂ ਕਿ ਇੱਕ ਲੱਖ 82 ਹਜ਼ਾਰ 497 ਅਸਾਮੀਆਂ ਖਾਲੀ ਹਨ। ਇਨ੍ਹਾਂ ਅਸਾਮੀਆਂ 'ਤੇ ਤਾਇਨਾਤ ਮੁਲਾਜ਼ਮਾਂ ਨੂੰ ਸਰਕਾਰ ਦੇ ਇਸ ਨਵੇਂ ਹੁਕਮ ਦਾ ਲਾਭ ਮਿਲੇਗਾ।

ਇਹ ਵੀ ਪੜ੍ਹੋ: ਫਰਾਰ AIS ਰਾਜਜੀਤ ਸਿੰਘ ਰਿਕਾਰਡ 'ਚ ਹੇਰਾਫੇਰੀ ਅਤੇ ਜਬਰੀ ਵਸੂਲੀ ਦੀਆਂ ਧਾਰਾਵਾਂ ਤਹਿਤ ਨਾਮਜ਼ਦ

ਵਧੀਕ ਮੁੱਖ ਸਕੱਤਰ (ACS-ਵਿੱਤ) ਅਨੁਰਾਗ ਰਸਤੋਗੀ ਨੇ ਡੀਏ ਵਾਧੇ ਦਾ ਪੱਤਰ ਜਾਰੀ ਕੀਤਾ ਹੈ। ਇਸ ਅਨੁਸਾਰ, 1 ਜਨਵਰੀ, 2023 ਤੋਂ ਲਾਗੂ ਹੋਣ ਵਾਲੇ ਮੂਲ ਤਨਖਾਹ ਦੇ ਮੌਜੂਦਾ 38% ਤੋਂ ਵਧਾ ਕੇ 42% ਕਰ ਦਿੱਤਾ ਗਿਆ ਹੈ। ਵਧੇ ਹੋਏ ਡੀਏ ਦੇ ਬਕਾਏ ਜਨਵਰੀ 2023 ਤੋਂ ਅਦਾ ਕੀਤੇ ਜਾਣਗੇ।