Delhi News : ਸੰਸਦ ਮੈਂਬਰਾਂ ਵਲੋਂ ਸੁਪਰੀਮ ਕੋਰਟ ਦੀ ਆਲੋਚਨਾ ਤੋਂ ਦੂਰੀ ਬਣਾਉਣ ’ਤੇ ਕਾਂਗਰਸ ਨੇ ਭਾਜਪਾ ’ਤੇ ਨਿਸ਼ਾਨਾ ਵਿੰਨ੍ਹਿਆ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Delhi News : ਕਿਹਾ, ‘‘ਭਾਜਪਾ ਪ੍ਰਧਾਨ ਨੂੰ ਭਾਰਤ ਦੇ ਚੀਫ ਜਸਟਿਸ (ਸੀ.ਜੇ.ਆਈ.) ’ਤੇ ਦੋ ਸੰਸਦ ਮੈਂਬਰਾਂ ਵਲੋਂ ਕੀਤੀ ਗਈ ਟਿਪਣੀ ਤੋਂ ਦੂਰ ਰੱਖਣ ਦਾ ਕੋਈ ਮਤਲਬ ਨਹੀਂ

ਕਾਂਗਰਸ ਦੇ ਜਨਰਲ ਸਕੱਤਰ ਅਤੇ ਸੰਚਾਰ ਜੈਰਾਮ ਰਮੇਸ਼

Delhi News in Punjabi : ਕਾਂਗਰਸ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਸੰਸਦ ਮੈਂਬਰਾਂ ਨਿਸ਼ੀਕਾਂਤ ਦੂਬੇ ਅਤੇ ਦਿਨੇਸ਼ ਸ਼ਰਮਾ ਵਲੋਂ ਸੁਪਰੀਮ ਕੋਰਟ ਦੀ ਆਲੋਚਨਾ ਤੋਂ ਖ਼ੁਦ ਨੂੰ ਵੱਖ ਕਰਨ ਨੂੰ ‘ਨੁਕਸਾਨ ਦੀ ਭਰਪਾਈ’ ਕਰਾਰ ਦਿਤਾ ਅਤੇ ਕਿਹਾ ਕਿ ਉਨ੍ਹਾਂ ਵਿਰੁਧ ਘੱਟੋ-ਘੱਟ ਕਾਰਵਾਈ ਉਨ੍ਹਾਂ ਨੂੰ ਪਾਰਟੀ ਤੋਂ ਕੱਢਣ ਦੀ ਹੋਣੀ ਚਾਹੀਦੀ ਹੈ। ਵਿਰੋਧੀ ਪਾਰਟੀ ਨੇ ਇਹ ਵੀ ਪੁਛਿਆ ਕਿ ਦੋਹਾਂ ਸੰਸਦ ਮੈਂਬਰਾਂ ਵਿਰੁਧ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ ਅਤੇ ਉਨ੍ਹਾਂ ਨੂੰ ਕੋਈ ਕਾਰਨ ਦੱਸੋ ਨੋਟਿਸ ਕਿਉਂ ਜਾਰੀ ਨਹੀਂ ਕੀਤੇ ਗਏ? 

ਕਾਂਗਰਸ ਦੇ ਜਨਰਲ ਸਕੱਤਰ ਅਤੇ ਸੰਚਾਰ ਜੈਰਾਮ ਰਮੇਸ਼ ਨੇ ਕਿਹਾ, ‘‘ਭਾਜਪਾ ਪ੍ਰਧਾਨ ਨੂੰ ਭਾਰਤ ਦੇ ਚੀਫ ਜਸਟਿਸ (ਸੀ.ਜੇ.ਆਈ.) ’ਤੇ ਦੋ ਸੰਸਦ ਮੈਂਬਰਾਂ ਵਲੋਂ ਕੀਤੀ ਗਈ ਟਿਪਣੀ ਤੋਂ ਦੂਰ ਰੱਖਣ ਦਾ ਕੋਈ ਮਤਲਬ ਨਹੀਂ ਹੈ। ਜਦੋਂ ਨਫ਼ਰਤ ਭਰੇ ਭਾਸ਼ਣ ਦੀ ਗੱਲ ਆਉਂਦੀ ਹੈ ਤਾਂ ਇਹ ਸੰਸਦ ਮੈਂਬਰ ਵਾਰ-ਵਾਰ ਦੇ ਅਪਰਾਧ ਹਨ।’’ ਰਮੇਸ਼ ਨੇ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ ਕਿ ਭਾਜਪਾ ਦੇ ਸਾਬਕਾ ਪ੍ਰਧਾਨ ਦਾ ਸਪੱਸ਼ਟੀਕਰਨ ਨੁਕਸਾਨ ਦੀ ਭਰਪਾਈ ਤੋਂ ਇਲਾਵਾ ਕੁੱਝ ਨਹੀਂ ਹੈ। 

ਜ਼ਿਕਰਯੋਗ ਹੈ ਕਿ ਭਾਜਪਾ ਨੇ ਸਨਿਚਰਵਾਰ ਨੂੰ ਸੁਪਰੀਮ ਕੋਰਟ ਦੀ ਦੂਬੇ ਅਤੇ ਸ਼ਰਮਾ ਦੀ ਆਲੋਚਨਾ ਤੋਂ ਅਪਣੇ ਆਪ ਨੂੰ ਵੱਖ ਕਰ ਲਿਆ ਅਤੇ ਪਾਰਟੀ ਪ੍ਰਧਾਨ ਜੇ.ਪੀ. ਨੱਢਾ ਨੇ ਟਿਪਣੀਆਂ ਨੂੰ ਅਪਣੇ ਨਿੱਜੀ ਵਿਚਾਰ ਦਸਿਆ। ਇਸ ਤੋਂ ਪਹਿਲਾਂ ਸਨਿਚਰਵਾਰ ਨੂੰ ਲੋਕ ਸਭਾ ’ਚ ਭਾਜਪਾ ਦੇ ਵਧੇਰੇ ਆਵਾਜ਼ ਚੁੱਕਣ ਵਾਲੇ ਮੈਂਬਰਾਂ ’ਚੋਂ ਇਕ ਦੂਬੇ ਨੇ ਸੁਪਰੀਮ ਕੋਰਟ ਦੇ ਵਿਰੁਧ ਵਿਆਪਕ ਹਮਲਾ ਬੋਲਦਿਆਂ ਕਿਹਾ ਸੀ ਕਿ ਜੇਕਰ ਸੁਪਰੀਮ ਕੋਰਟ ਨੇ ਕਾਨੂੰਨ ਬਣਾਉਣੇ ਹਨ ਤਾਂ ਸੰਸਦ ਅਤੇ ਰਾਜ ਵਿਧਾਨ ਸਭਾਵਾਂ ਨੂੰ ਬੰਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਸੀ.ਜੇ.ਆਈ. ਸੰਜੀਵ ਖੰਨਾ ’ਤੇ ਵੀ ਨਿਸ਼ਾਨਾ ਸਾਧਿਆ। ਦੂਬੇ ਨੇ ਇਹ ਵੀ ਦੋਸ਼ ਲਾਇਆ ਸੀ ਕਿ ਸੀ.ਜੇ.ਆਈ. ਖੰਨਾ ਦੇਸ਼ ’ਚ ਘਰੇਲੂ ਯੁੱਧਾਂ ਲਈ ਜ਼ਿੰਮੇਵਾਰ ਹਨ। ਉੱਤਰ ਪ੍ਰਦੇਸ਼ ਦੇ ਸਾਬਕਾ ਉਪ ਮੁੱਖ ਮੰਤਰੀ ਸ਼ਰਮਾ ਨੇ ਵੀ ਸੁਪਰੀਮ ਕੋਰਟ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੋਈ ਵੀ ਸੰਸਦ ਜਾਂ ਰਾਸ਼ਟਰਪਤੀ ਨੂੰ ਹੁਕਮ ਨਹੀਂ ਦੇ ਸਕਦਾ। 

(For more news apart from Congress hits out at BJP for distancing itself from criticism of Supreme Court by MPs News in Punjabi, stay tuned to Rozana Spokesman)