ਕੁਮਾਰਸਵਾਮੀ ਵੱਲੋਂ 24 ਘੰਟੇ ਦੇ ਅੰਦਰ ਬਹੁਮਤ ਸਾਬਤ ਕਰਨ ਦਾ ਦਾਅਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਿੱਲੀ ਵਿਚ ਉਹ ਦੋਵਾਂ ਨੇਤਾਵਾਂ ਨਾਲ ਮਿਲਕੇ ਉਨ੍ਹਾਂ ਨੂੰ ਸਹੁੰ ਕਬੂਲ ਸਮਾਰੋਹ ਵਿਚ ਆਉਣ ਦਾ ਸੱਦਾ ਦੇਣਗੇ।

Kumaraswamy claims to prove majority in 24 hours

23 ਮਈ ਨੂੰ ਕਰਨਾਟਕ ਦੇ ਨਵੇਂ ਸੀਐਮ ਦੇ ਤੌਰ 'ਤੇ ਸਹੁੰ ਚੁੱਕਣ ਜਾ ਰਹੇ ਜੇਡੀਐਸ ਦੇ ਨੇਤਾ ਐਚ ਡੀ ਕੁਮਾਰਸਵਾਮੀ ਸੋਮਵਾਰ ਨੂੰ ਦਿੱਲੀ ਵਿਚ ਯੂਪੀਏ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਨੇ ਆਪਣੇ ਆਪ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਇਸਦੇ ਨਾਲ ਹੀ ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਸਹੁੰ ਲੈਣ ਦੇ 24 ਘੰਟੇ ਦੇ ਅੰਦਰ ਹੀ ਉਹ ਬਹੁਮਤ ਸਾਬਤ ਕਰ ਦੇਣਗੇ।