ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਪਹਾੜੀਆ ਦੀ ਕੋਰੋਨਾ ਨਾਲ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

93 ਸਾਲ ਦੀ ਉਮਰ ਵਿਚ ਲਏ ਆਖਰੀ ਸਾਹ

Former Rajasthan Chief Minister Jagannath Pahadia

ਜੈਪੁਰ: ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਪਹਾੜੀਆ ਦੀ ਕੋਰੋਨਾ ਨਾਲ ਮੌਤ ਹੋ ਗਈ। ਉਹਨਾਂ ਨੇ 93 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ। ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਹਨਾਂ ਦਾ ਕੋਰੋਨਾ ਦਾ ਇਲਾਜ ਚੱਲ ਰਿਹਾ ਸੀ। ਉਹਨਾਂ ਦੀ ਪਤਨੀ ਵੀ ਦਿੱਲੀ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖਲ ਹੈ। ਰਾਜ ਸਰਕਾਰ ਨੇ ਉਹਨਾਂ ਦੀ ਮੌਤ ‘ਤੇ ਇਕ ਦਿਨ ਦੇ ਰਾਜ ਸੋਗ ਦਾ ਐਲਾਨ ਕੀਤਾ ਹੈ। 

ਰਾਜ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਪਹਾੜੀਆ ਦੀ ਮੌਤ ‘ਤੇ ਸੋਗ ਜਤਾਇਆ। ਗਹਿਲੋਤ ਨੇ ਟਵੀਟ ਕੀਤਾ, ‘ਰਾਜ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਪਹਾੜੀਆ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁਖ ਲੱਗਿਆ। ਪਹਾੜੀਆ ਨੇ ਮੁੱਖ ਮੰਤਰੀ, ਰਾਜਪਾਲ ਅਤੇ ਕੇਂਦਰੀ ਮੰਤਰੀ ਵਜੋਂ ਲੰਬੇ ਸਮੇਂ ਲਈ ਦੇਸ਼ ਦੀ ਸੇਵਾ ਕੀਤੀ, ਉਹ ਦੇਸ਼ ਦੇ ਸੀਨੀਅਰ ਨੇਤਾਵਾਂ ਵਿਚ ਸ਼ਾਮਲ ਸਨ। '

 

 

ਇਕ ਸਰਕਾਰੀ ਬੁਲਾਰੇ ਅਨੁਸਾਰ ਅੱਜ ਦੁਪਹਿਰ 12 ਵਜੇ ਰਾਜ ਮੰਤਰੀ ਪ੍ਰੀਸ਼ਦ ਦੀ ਬੈਠਕ ਹੋਵੇਗੀ, ਜਿਸ ਵਿਚ ਸਾਬਕਾ ਮੁੱਖ ਮੰਤਰੀ ਜਗਨਨਾਥ ਪਹਾੜੀਆ ਦੀ ਮੌਤ ‘ਤੇ ਸੋਗ ਜਤਾਇਆ ਜਾਵੇਗਾ। ਪਹਾੜੀਆ ਦੇ ਸਨਮਾਨ ਵਿੱਚ ਰਾਜ  ਵਿਚ 20 ਮਈ ਨੂੰ ਸਾਰੇ ਸਰਕਾਰੀ ਦਫਤਰਾਂ ਵਿੱਚ ਛੁੱਟੀ ਰਹੇਗੀ। ਪਹਾੜੀਆ ਦਾ ਅੰਤਮ ਸਸਕਾਰ ਰਾਜ ਦੇ ਸਨਮਾਨਾਂ ਨਾਲ ਕੀਤਾ ਜਾਵੇਗਾ।