ਪਿਛਲੇ 24 ਘੰਟਿਆਂ ਵਿਚ ਦੇਸ਼ ਵਿਚ ਸਾਹਮਣੇ ਆਏ 2.76 ਲੱਖ ਕੇਸ, 3,874 ਮਰੀਜ਼ਾਂ ਦੀ ਗਈ ਜਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

18,70,09,792 ਲੋਕਾਂ ਨੂੰ ਲੱਗ ਚੁੱਕੀ ਹੈ ਕੋਰੋਨਾ ਵੈਕਸੀਨ

Corona cases

ਨਵੀਂ ਦਿੱਲੀ : ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਨਾਲ 3,874 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ  2,87,122 ਹੋ ਗਈ ਹੈ।

 

 

ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਕ ਦਿਨ ਵਿਚ ਕੋਵਿਡ-19 ਦੇ 2,76,070 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 2,57,72,400  ਹੋ ਗਈ।

ਅੰਕੜਿਆਂ ਮੁਤਾਬਕ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ ਕਮੀ ਆਈ ਅਤੇ ਦੇਸ਼ ਵਿਚ 31,29,878  ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ  ਰਾਹਤ ਦੀ  ਗੱਲ ਹੈ ਕਿ ਹੁਣ ਤਕ ਕੁਲ 2,23,55,440 ਲੋਕ ਵਾਇਰਸ ਤੋਂ ਮੁਕਤ ਵੀ ਹੋ ਚੁੱਕੇ ਹਨ। ਦੇਸ਼ ਵਿਚ ਹੁਣ ਤੱਕ 18,70,09,792 ਲੋਕਾਂ ਨੂੰ ਕੋਰੋਨਾ  ਵੈਕਸੀਨ ਲਗਾਈ ਜਾ ਚੁੱਕੀ ਹੈ।