Chhattisgarh News: ਪਿਕਅੱਪ ਗੱਡੀ ਖੱਡ 'ਚ ਡਿੱਗੀ, 17 ਔਰਤਾਂ ਸਮੇਤ 18 ਲੋਕਾਂ ਦੀ ਮੌਤ  

ਏਜੰਸੀ

ਖ਼ਬਰਾਂ, ਰਾਸ਼ਟਰੀ

4 ਹੋਰ ਜ਼ਖਮੀ,  ਛੱਤੀਸਗੜ੍ਹ ਦੇ ਕਬੀਰਧਾਮ ਜ਼ਿਲ੍ਹੇ 'ਚ ਵਾਪਰਿਆ ਹਾਦਸਾ 

File Photo

Chhattisgarh News: ਛੱਤੀਸਗੜ੍ਹ - ਛੱਤੀਸਗੜ੍ਹ ਦੇ ਕਬੀਰਧਾਮ ਜ਼ਿਲ੍ਹੇ 'ਚ ਸੋਮਵਾਰ ਨੂੰ ਇਕ ਪਿਕਅਪ ਵੈਨ ਦੇ ਖੱਡ 'ਚ ਡਿੱਗਣ ਨਾਲ 17 ਔਰਤਾਂ ਸਮੇਤ 18 ਲੋਕਾਂ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹੇ ਦੇ ਕੁਕਡੂਰ ਥਾਣਾ ਖੇਤਰ ਦੇ ਬਹਿਪਾਨੀ ਪਿੰਡ ਨੇੜੇ ਵਾਪਰਿਆ। 

ਉਨ੍ਹਾਂ ਦੱਸਿਆ ਕਿ ਕੁਈ ਪਿੰਡ ਦੇ ਰਹਿਣ ਵਾਲੇ ਪਿੰਡ ਵਾਸੀ ਤੇਂਦੂ ਪੱਤੇ ਲੈਣ ਗਏ ਸਨ ਅਤੇ ਪਿਕਅਪ ਵਾਹਨ 'ਚ ਸਵਾਰ ਹੋ ਕੇ ਆਪਣੇ ਪਿੰਡ ਪਰਤ ਰਹੇ ਸਨ ਕਿ ਬਹਿਪਾਣੀ ਪਿੰਡ ਨੇੜੇ ਇਕ ਗੱਡੀ ਖੱਡ 'ਚ ਡਿੱਗ ਗਈ, ਜਿਸ 'ਚ 18 ਲੋਕਾਂ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖਮੀ ਹੋ ਗਏ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਦੀ ਇੱਕ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਦਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।