ਕੁੱਲੂ : 500 ਫੁੱਟ ਡੂੰਘੀ ਖੱਡ 'ਚ ਡਿੱਗੀ ਬੱਸ, 25 ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹਾਦਸੇ 'ਚ 30 ਲੋਕ ਜ਼ਖ਼ਮੀ

Himachal Pradesh: 25 dead as bus falls into gorge in Kullu's Banjar

ਕੁੱਲੂ : ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ 'ਚ ਵੀਰਵਾਰ ਨੂੰ ਬੰਜਾਰ ਤੋਂ ਗਾੜਾਗੁਸ਼ੈਣੀ ਜਾ ਰਹੀ ਨਿੱਜੀ ਕੰਪਨੀ ਦੀ ਬੱਸ ਡੂੰਘੀ ਖੱਡ 'ਚ ਡਿੱਗ ਗਈ। ਹਾਦਸੇ 'ਚ 25 ਲੋਕਾਂ ਦੀ ਮੌਤ ਹੋ ਗਈ ਅਤੇ 30 ਜ਼ਖ਼ਮੀ ਹਨ। ਬੱਸ 'ਚ ਲਗਭਗ 60 ਲੋਕ ਸਵਾਰ ਸਨ। ਇਨ੍ਹਾਂ 'ਚ ਜ਼ਿਆਦਾਤਰ ਕਾਲਜ ਵਿਦਿਆਰਥੀ ਸਨ।

ਬੱਸ ਹਾਦਸੇ ਦੇ ਸ਼ਿਕਾਰ ਜ਼ਿਆਦਾਤਰ ਲੋਕ ਮੁੱਖ ਮੰਤਰੀ ਜੈਰਾਮ ਠਾਕੁਰ ਦੇ ਵਿਧਾਨ ਸਭਾ ਖੇਤਰ ਸਰਾਜ ਦੇ ਹਨ। ਕੁੱਲੂ ਐਸਪੀ ਸ਼ਾਲਿਨੀ ਅਗਨੀਹੋਤਰੀ ਨੇ ਦੱਸਿਆ ਕਿ ਬੱਸ ਜਦੋਂ ਪਹਾੜੀ 'ਤੇ ਮੋੜ ਕੱਟ ਰਹੀ ਸੀ ਤਾਂ ਡਰਾਈਵਰ ਬੱਸ ਨੂੰ ਕੰਟਰੋਲ ਨਾ ਕਰ ਸਕਿਆ। ਜਿੱਥੇ ਹਾਦਸਾ ਹੋਇਆ ਉਥੇ ਨਦੀ ਵੀ ਹੈ।

ਜਾਣਕਾਰੀ ਮੁਤਾਬਕ ਹਾਦਸਾ ਸ਼ਾਮ ਲਗਭਗ 4 ਵਜੇ ਹੋਇਆ। 48 ਸੀਟਾਂ ਵਾਲੀ ਇਸ ਬੱਸ 'ਚ ਲਗਭਗ 60 ਲੋਕ ਸਵਾਰ ਸਨ। ਜ਼ਖ਼ਮੀਆਂ ਨੂੰ ਸਥਾਨਕ ਲੋਕ ਆਪਣੀ ਪਿੱਠ 'ਤੇ ਲੱਦ ਕੇ ਮੁੱਖ ਸੜਕ ਤਕ ਲਿਆ ਰਹੇ ਹਨ। ਜ਼ਖ਼ਮੀਆਂ ਨੂੰ ਬੰਜਾਰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।