Covid 19: ਫਿਰ ਟੁੱਟਿਆ ਰਿਕਾਰਡ, ਮਰੀਜਾਂ ਦੀ ਗਿਣਤੀ 4 ਲੱਖ ਦੇ ਕਰੀਬ, ਰਿਕਵਰੀ ਰੇਟ ਨੇ ਉਡਾਏ ਹੋਸ਼

ਏਜੰਸੀ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਕੋਰੋਨਾ ਵਾਇਰਸ ਸੰਕਰਮਣ ਦੇ ਮਾਮਲਿਆਂ ਵਿਚ ਰੋਜ਼ਾਨਾ ਨਵਾਂ ਰਿਕਾਰਡ ਬਣ ਰਿਹਾ ਹੈ।

Corona virus

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਸੰਕਰਮਣ ਦੇ ਮਾਮਲਿਆਂ ਵਿਚ ਰੋਜ਼ਾਨਾ ਨਵਾਂ ਰਿਕਾਰਡ ਬਣ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ 14516 ਨਵੇਂ ਮਾਮਲੇ ਸਾਹਮਣੇ ਆਏ। ਇਕ ਦਿਨ ਵਿਚ ਇਹ ਕੋਵਿਡ-19 ਦੇ ਸਭ ਤੋਂ ਜ਼ਿਆਦਾ ਮਾਮਲੇ ਹਨ। ਇਸ ਦੇ ਨਾਲ ਹੀ ਸੰਕਰਮਿਤ ਮਰੀਜਾਂ ਦੀ ਕੁੱਲ ਗਿਣਤੀ 3,5,048 ਹੋ ਗਈ ਹੈ। ਉੱਥੇ ਹੀ ਮੌਤ ਦੇ 375 ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਹੁਣ ਤੱਕ ਕੁੱਲ ਮ੍ਰਿਤਕਾਂ ਦੀ ਗਿਣਤੀ 12,948 ਪਹੁੰਚ ਚੁੱਕੀ ਹੈ।

ਕੇਂਦਰੀ ਸਿਹਤ ਮੰਤਰਾਲੇ ਦੇ ਅੱਜ ਸਵੇਰੇ 8 ਵਜੇ ਜਾਰੀ ਅੰਕੜਿਆਂ ਮੁਤਾਬਕ ਠੀਕ ਹੋ ਰਹੇ ਮਰੀਜਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ ਅਤੇ ਹੁਣ ਤੱਕ 2,13,830 ਲੋਕ ਸੰਕਰਮਣ ਵਿਚੋਂ ਉਭਰ ਚੁੱਕੇ ਹਨ। ਉੱਥੇ ਹੀ 1,68,269 ਮਰੀਜਾਂ ਦਾ ਹਾਲੇ ਵੀ ਇਲਾਜ ਚੱਲ ਰਿਹਾ ਹੈ। ਇਕ ਮਰੀਜ ਦੇਸ਼ ਛੱਡ ਕੇ ਜਾ ਚੁੱਕਾ ਹੈ। ਇਕ ਅਧਿਕਾਰੀ ਨੇ ਕਿਹਾ, ‘ਇਸ ਤਰ੍ਹਾਂ ਹੁਣ ਤੱਕ ਕਰੀਬ 54.12 ਫ਼ੀ ਸਦੀ ਸੰਕਰਮਿਤ ਠੀਕ ਹੋ ਚੁੱਕੇ ਹਨ’।

ਸੰਕਰਮਣ ਦੇ ਕੁੱਲ ਮਾਮਲਿਆਂ ਵਿਚ ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਦੇਸ਼ ਵਿਚ ਲਗਾਤਾਰ ਨੌਵੇਂ ਦਿਨ 10 ਹਜ਼ਾਰ ਤੋਂ ਜ਼ਿਆਦਾ ਸੰਕਰਮਣ ਦੇ ਮਾਮਲੇ ਸਾਹਮਣੇ ਆਏ ਹਨ। ਇਕ ਜੂਨ ਤੋਂ 20 ਜੂਨ ਵਿਚਕਾਰ ਦੇਸ਼ ਭਰ ਵਿਚ ਕੋਰੋਨਾ ਵਾਇਰਸ ਸੰਕਰਮਣ ਦੇ ਦੋ ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਮਹਾਰਾਸ਼ਟਰ, ਤਮਿਲਨਾਡੂ, ਦਿੱਲੀ, ਗੁਜਰਾਤ ਅਤੇ ਉੱਤਰ ਪ੍ਰਦੇਸ਼ ਵਿਚ ਕੋਵਿਡ-19 ਦੇ ਮਾਮਲਿਆਂ ਵਿਚ ਸਭ ਤੋਂ ਜ਼ਿਆਦਾ ਵਾਧਾ ਦੇਖਣ ਨੂੰ ਮਿਲਿਆ ਹੈ।