ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨ ਲਈ ਉਹਨਾਂ ਦੇ ਘਰ ਪਹੁੰਚੇ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੰਮੂ-ਕਸ਼ਮੀਰ ਦੇ ਮੁੱਦਿਆਂ 'ਤੇ ਹੋ ਸਕਦੀ ਹੈ ਗੱਲਬਾਤ

Narendra Modi, Amit Shah and Rajnath Singh

  ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ( Narendra Modi)  ਦੀ ਪ੍ਰਧਾਨਗੀ ਹੇਠ 24 ਜੂਨ ਨੂੰ  ਜੰਮੂ-ਕਸ਼ਮੀਰ ਦੀਆਂ ਵੱਡੀਆਂ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਨਾਲ ਇਕ ਉੱਚ ਪੱਧਰੀ ਬੈਠਕ  ਹੋਣੀ ਹੈ।

ਇਸ ਤੋਂ ਪਹਿਲਾਂ ਅੱਜ ਯਾਨੀ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ( Amit Shah )  ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ (  Rajnath Singh) ਪ੍ਰਧਾਨ ਮੰਤਰੀ ਨਰਿੰਦਰ ਮੋਦੀ( Narendra Modi)   ਨੂੰ ਮਿਲਣ ਪ੍ਰਧਾਨ ਮੰਤਰੀ ਰਿਹਾਇਸ਼ ਪਹੁੰਚੇ। ਇਸ ਬੈਠਕ ਵਿਚ ਜੰਮੂ ਕਸ਼ਮੀਰ ਦੇ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਦੀ ਸੰਭਾਵਨਾ ਹੈ।

 

 ਇਹ ਵੀ  ਪੜ੍ਹੋ:  ਜਲੰਧਰ 'ਚ ਵਾਪਰਿਆ ਦਰਦਨਾਕ ਹਾਦਸਾ, ਉਜੜੀਆ ਖੁਸ਼ੀਆਂ, ਮਾਂ-ਧੀ ਦੀ ਕਰੰਟ ਲੱਗਣ ਨਾਲ ਹੋਈ ਮੌਤ

 

ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ 14 ਨੇਤਾਵਾਂ ਨੂੰ 24 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ( Narendra Modi)   ਦੀ ਪ੍ਰਧਾਨਗੀ ਵਿੱਚ ਹੋਣ ਵਾਲੀ ਉੱਚ ਪੱਧਰੀ ਬੈਠਕ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਬੈਠਕ ਵਿਚ ਵਿਧਾਨ ਸਭਾ ਚੋਣਾਂ ਕਰਵਾਉਣ ਦੇ ਢਾਂਚੇ ਦਾ ਫ਼ੈਸਲਾ ਲਿਆ ਜਾਵੇਗਾ।