ਮੱਠੀ ਪਈ ਕੋਰੋਨਾ ਦੀ ਰਫਤਾਰ, ਪਿਛਲੇ 24 ਘੰਟਿਆਂ ਵਿਚ ਆਏ 58,419 ਨਵੇਂ ਮਾਮਲੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

1,576 ਲੋਕਾਂ ਨੇ ਗਵਾਈ ਜਾਨ

Corona case

ਨਵੀਂ ਦਿੱਲੀ : ਭਾਰਤ (India)  ਵਿਚ ਕੋਰੋਨਾ ( Coronavirus)  ਦੀ ਰਫਤਾਰ ਮੱਠੀ ਪੈ ਰਹੀ ਹੈ। ਪਿਛਲੇ  24 ਘੰਟਿਆਂ ਵਿਚ ਕੋਵਿਡ-19 ਦੇ 58,419 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਦੇਸ਼ ’ਚ ਪੀੜਤਾਂ ਦੀ ਗਿਣਤੀ ਵੱਧ ਕੇ 2,98,81,965  ਹੋ ਗਈ।

 

 

 

ਇਹ ਵੀ ਪੜ੍ਹੋ: ਦੁਬਈ ਨੇ ਯਾਤਰਾ ਪਾਬੰਦੀਆਂ ਵਿਚ ਦਿੱਤੀ ਢਿੱਲ, ਭਾਰਤ ਸਮੇਤ ਹੋਰ ਦੇਸ਼ਾਂ ਦੇ ਲੋਕ ਕਰ ਸਕਣਗੇ ਯਾਤਰਾ

ਕੇਂਦਰੀ ਸਿਹਤ ਮੰਤਰਾਲਾ ਵਲੋਂ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ’ਚ 1,576 ਹੋਰ ਲੋਕਾਂ ਦੀ ਵਾਇਰਸ (Corona virus)  ਨਾਲ ਮੌਤ ਤੋਂ ਬਾਅਦ ਗਿਣਤੀ ਵਧ ਕੇ 3,86,713 ਹੋ ਗਈ ਹੈ।

 

ਇਹ ਵੀ ਪੜ੍ਹੋ: ‘‘ਖਾਈਏ ਪੰਜਾਬ ਦਾ ਤੇ ਗੁਣ ਗਾਈਏ ਦਿੱਲੀ ਦੇ?’’

 

ਅੰਕੜਿਆਂ ਮੁਤਾਬਕ ਦੇਸ਼ ਵਿਚ ਅਜੇ ਵੀ   7,29,243 ਲੋਕਾਂ ਦਾ ਕੋਰੋਨਾ ਵਾਇਰਸ (Corona virus)  ਦਾ ਇਲਾਜ ਚੱਲ ਰਿਹਾ ਹੈ। ਦੇਸ਼ ਵਿਚ ਕੁਲ 2,87,66,009  ਲੋਕ ਹੁਣ ਤਕ ਵਾਇਰਸ ਮੁਕਤ ਹੋ ਚੁੱਕੇ ਹਨ। ਦੇਸ਼ ਵਿਚ ਹੁਣ ਤੱਕ  27,66,93,572  ਲੋਕਾਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ।