ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਖੁਸ਼ਖਬਰੀ! SSC ਵਲੋਂ ਭਰੀਆਂ ਜਾਣਗੀਆਂ 42 ਹਜ਼ਾਰ ਅਸਾਮੀਆਂ, ਪੜ੍ਹੋ ਵੇਰਵਾ
ਸਾਲ ਦੇ ਅੰਤ ਤੱਕ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ
15 ਹਜ਼ਾਰ ਤੋਂ ਵੱਧ ਅਸਾਮੀਆਂ ਲਈ ਨਿਯੁਕਤੀ ਪੱਤਰ ਜਾਰੀ
ਨਵੀਂ ਦਿੱਲੀ : ਸਟਾਫ ਸਿਲੈਕਸ਼ਨ ਕਮਿਸ਼ਨ (SSC) ਜਲਦੀ ਹੀ 15,247 ਅਸਾਮੀਆਂ ਲਈ ਨਿਯੁਕਤੀ ਪੱਤਰ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਪੂਰਾ ਕਰੇਗਾ। ਇਹ ਪੱਤਰ ਅਗਲੇ ਕੁਝ ਮਹੀਨਿਆਂ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਜਾਰੀ ਕੀਤੇ ਜਾਣਗੇ।
ਪ੍ਰੈੱਸ ਇਨਫਰਮੇਸ਼ਨ ਬਿਊਰੋ (ਪੀਆਈਬੀ) ਦੇ ਇੱਕ ਟਵੀਟ ਨੇ ਇਸ ਦੀ ਪੁਸ਼ਟੀ ਕੀਤੀ ਹੈ। ਪੀਆਈਬੀ ਨੇ ਟਵੀਟ ਵਿੱਚ ਕਿਹਾ ਹੈ ਕਿ ਦਸੰਬਰ 2022 ਤੋਂ ਪਹਿਲਾਂ 42,000 ਨਿਯੁਕਤੀਆਂ ਪੂਰੀਆਂ ਹੋ ਜਾਣਗੀਆਂ। SSC ਨੇ ਆਪਣੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਲਈ 67,768 ਅਸਾਮੀਆਂ ਨੂੰ ਤੁਰੰਤ ਭਰਨ ਦੀ ਯੋਜਨਾ ਤਿਆਰ ਕੀਤੀ ਹੈ।
ਇਸ ਦੇ ਨਾਲ ਹੀ, ਇਸ ਟਵੀਟ ਤੋਂ ਬਾਅਦ, ਮਾਹਰਾਂ ਦਾ ਮੰਨਣਾ ਹੈ ਕਿ ਇਸ ਨਾਲ ਨਿਸ਼ਚਤ ਤੌਰ 'ਤੇ ਸਰਕਾਰੀ ਨੌਕਰੀ ਦੇ ਚਾਹਵਾਨਾਂ ਦਾ ਮਨੋਬਲ ਵਧੇਗਾ, ਕਿਉਂਕਿ ਇਹ ਸਾਰੀਆਂ ਅਸਾਮੀਆਂ ਸਾਲ ਦੇ ਅੰਤ ਤੋਂ ਪਹਿਲਾਂ ਭਰਨ ਦੀ ਯੋਜਨਾ ਹੈ। ਹਾਲਾਂਕਿ, ਐਸਐਸਸੀ ਨੇ ਅਜਿਹੇ ਸਮੇਂ ਵਿੱਚ ਵੱਡੀ ਪੱਧਰ 'ਤੇ ਭਰਤੀਆਂ ਦਾ ਐਲਾਨ ਕੀਤਾ ਹੈ ਜਦੋਂ 'ਅਗਨੀਪਥ' ਯੋਜਨਾ ਨੂੰ ਲੈ ਕੇ ਦੇਸ਼ ਵਿੱਚ ਹਿੰਸਕ ਪ੍ਰਦਰਸ਼ਨ ਹੋ ਰਿਹਾ ਹੈ।
ਇਸ ਐਲਾਨ ਦੇ ਅਨੁਸਾਰ, ਐਸਐਸਸੀ 15,247 ਅਸਾਮੀਆਂ ਲਈ ਨਿਯੁਕਤੀ ਪੱਤਰ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਹੈ, ਜੋ ਆਉਣ ਵਾਲੇ ਮਹੀਨਿਆਂ ਵਿੱਚ ਵੱਖ-ਵੱਖ ਵਿਭਾਗਾਂ ਦੁਆਰਾ ਜਾਰੀ ਕੀਤੇ ਜਾਣਗੇ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ 'ਚ ਐਲਾਨ ਕੀਤਾ ਸੀ ਕਿ ਆਉਣ ਵਾਲੇ ਡੇਢ ਸਾਲ 'ਚ ਕੇਂਦਰ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ 'ਚ 10 ਲੱਖ ਅਹੁਦਿਆਂ 'ਤੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਅਜਿਹੇ 'ਚ ਸਾਰੇ ਵਿਭਾਗਾਂ ਨੇ ਖਾਲੀ ਪਈਆਂ ਅਸਾਮੀਆਂ 'ਤੇ ਭਰਤੀ ਮੁਕੰਮਲ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।