ਸਤੇਂਦਰ ਜੈਨ ਨੂੰ ਹਸਪਤਾਲ 'ਚ ਕਰਵਾਇਆ ਭਰਤੀ, ਸਾਹ ਲੈਣ ਵਿਚ ਆ ਰਹੀ ਸੀ ਸਮੱਸਿਆ 

ਏਜੰਸੀ

ਖ਼ਬਰਾਂ, ਰਾਸ਼ਟਰੀ

ਜੈਨ ਨੂੰ ਈਡੀ ਨੇ 30 ਮਈ ਨੂੰ ਮਨੀ ਲਾਂਡਰਿੰਗ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਸੀ

Satyendra Jain

 

ਨਵੀਂ ਦਿੱਲੀ - ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਦਿਲ ਦੀ ਜਾਂਚ ਲਈ ਲੋਕਨਾਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਿਕ ਉਹਨਾਂ ਨੂੰ ਸਾਹ ਲੈਣ ਵਿਚ ਦਿੱਕਤ ਆ ਰਹੀ ਸੀ ਜਿਸ ਦੇ ਚਲਦਿਆ ਉਹਨਾਂ ਨੂੰ ਤਿਹਾੜ ਜੇਲ੍ਹ ਵਚੋਂ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜੈਨ ਨੂੰ ਈਡੀ ਨੇ 30 ਮਈ ਨੂੰ ਮਨੀ ਲਾਂਡਰਿੰਗ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਅਪ੍ਰੈਲ ਵਿਚ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਰੋਕਥਾਮ ਐਕਟ, 2002 ਦੇ ਤਹਿਤ ਜੈਨ ਦੇ ਪਰਿਵਾਰ ਅਤੇ ਕੰਪਨੀਆਂ ਦੀ 4.81 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੁਰਕ ਕੀਤੀ ਸੀ।

ਇਸ ਵਿਚ ਅਕਿੰਚਨ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਇੰਡੋ ਮੈਟਲ ਇੰਪੈਕਸ ਪ੍ਰਾਈਵੇਟ ਲਿਮਟਿਡ ਅਤੇ ਹੋਰ ਕੰਪਨੀਆਂ ਦੀ ਜਾਇਦਾਦ ਸ਼ਾਮਲ ਹੈ।
ਜੈਨ 'ਤੇ ਦੋਸ਼ ਹੈ ਕਿ ਉਹਨਾਂ ਨੇ ਦਿੱਲੀ 'ਚ ਕਈ ਸ਼ੈੱਲ ਕੰਪਨੀਆਂ ਲਾਂਚ ਕੀਤੀਆਂ ਜਾਂ ਖਰੀਦੀਆਂ। ਕੋਲਕਾਤਾ ਵਿਚ ਤਿੰਨ ਹਵਾਲਾ ਆਪਰੇਟਰਾਂ ਦੀਆਂ 54 ਸ਼ੈੱਲ ਕੰਪਨੀਆਂ ਰਾਹੀਂ 16.39 ਕਰੋੜ ਰੁਪਏ ਦੇ ਕਾਲੇ ਧਨ ਨੂੰ ਵੀ ਲਾਂਡਰ ਕੀਤਾ ਹੈ। ਜੈਨ ਦੇ ਕੋਲ ਪ੍ਰਯਾਸ, ਇੰਡੋ ਅਤੇ ਅਕਿੰਚਨ ਨਾਮ ਦੀਆਂ ਕੰਪਨੀਆਂ ਵਿੱਚ ਵੱਡੀ ਗਿਣਤੀ ਵਿੱਚ ਸ਼ੇਅਰ ਸਨ। ਰਿਪੋਰਟਾਂ ਮੁਤਾਬਕ 2015 'ਚ ਕੇਜਰੀਵਾਲ ਸਰਕਾਰ 'ਚ ਮੰਤਰੀ ਬਣਨ ਤੋਂ ਬਾਅਦ ਜੈਨ ਦੇ ਸਾਰੇ ਸ਼ੇਅਰ ਉਨ੍ਹਾਂ ਦੀ ਪਤਨੀ ਨੂੰ ਟਰਾਂਸਫਰ ਕਰ ਦਿੱਤੇ ਗਏ ਸਨ।