Arvind Kejriwal bail : ਦਿੱਲੀ ਸ਼ਰਾਬ ਘੁਟਾਲੇ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ , ਭਲਕੇ ਆ ਸਕਦੈ ਜੇਲ੍ਹ 'ਚੋਂ ਬਾਹਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਰਾਊਜ਼ ਐਵੇਨਿਊ ਕੋਰਟ ਨੇ ਉਨ੍ਹਾਂ ਨੂੰ ਇੱਕ ਲੱਖ ਰੁਪਏ ਦੇ ਮੁਚੱਲਕੇ 'ਤੇ ਜ਼ਮਾਨਤ ਦਿੱਤੀ ਹੈ

Arvind Kejriwal bail

Arvind Kejriwal bail : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਵੀਰਵਾਰ ਨੂੰ ਵੱਡੀ ਰਾਹਤ ਮਿਲੀ ਹੈ। ਰਾਊਜ਼ ਐਵੇਨਿਊ ਕੋਰਟ ਨੇ ਉਨ੍ਹਾਂ ਨੂੰ ਇੱਕ ਲੱਖ ਰੁਪਏ ਦੇ ਮੁਚੱਲਕੇ 'ਤੇ ਜ਼ਮਾਨਤ ਦਿੱਤੀ ਹੈ। 

ਈਡੀ ਨੇ ਜ਼ਮਾਨਤ ਦੇ ਵਿਰੋਧ ਲਈ 48 ਘੰਟੇ ਦਾ ਸਮਾਂ ਮੰਗਿਆ ਸੀ ,ਜਿਸਨੂੰ ਅਦਾਲਤ ਨੇ ਰੱਦ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਭਲਕੇ ਸ਼ੁੱਕਰਵਾਰ ਨੂੰ 1 ਲੱਖ ਰੁਪਏ ਦੇ ਮੁਚੱਲਕੇ 'ਤੇ ਤਿਹਾੜ ਜੇਲ੍ਹ ਤੋਂ ਬਾਹਰ ਆ ਸਕਦੇ ਹਨ।

ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਆਰੋਪੀ  ਬਣਾਇਆ ਗਿਆ ਸੀ। ਈਡੀ ਨੇ ਉਨ੍ਹਾਂ ਨੂੰ ਇਸ 'ਚ ਆਰੋਪੀ ਬਣਾਇਆ ਸੀ ਅਤੇ ਸ਼ਰਾਬ ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। 

ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਨੂੰ ਮਈ ਵਿੱਚ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ ਅਤੇ ਇਸ ਤੋਂ ਬਾਅਦ ਚੋਣਾਂ ਖ਼ਤਮ ਹੁੰਦੇ ਹੀ ਉਨ੍ਹਾਂ ਨੂੰ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਗਿਆ ਸੀ। ਹੁਣ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਮਿਲ ਗਈ ਹੈ। ਇਸ ਫੈਸਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਿੱਚ ਵੀ ਖੁਸ਼ੀ ਦਾ ਮਾਹੌਲ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੈਨੂੰ ਅਦਾਲਤ ਉੱਤੇ ਪੂਰਾ ਭਰੋਸਾ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ ਦੀ ਜ਼ਮਾਨਤ ਸੱਚ ਦੀ ਜਿੱਤ ਹੈ।