Delhi Heat Wave : ਦਿੱਲੀ 'ਚ ਗਰਮੀ ਕਾਰਨ ਪਿਛਲੇ 24 ਘੰਟਿਆਂ 'ਚ 17 ਲੋਕਾਂ ਦੀ ਹੋਈ ਮੌਤ
ਦਿੱਲੀ 'ਚ ਪਿਛਲੇ ਕੁਝ ਦਿਨਾਂ ਤੋਂ ਬੇਹੱਦ ਗਰਮੀ ਹੈ
Delhi Heat Wave : ਦਿੱਲੀ ਦੇ ਰਾਮ ਮਨੋਹਰ ਲੋਹੀਆ (ਆਰ.ਐੱਮ.ਐੱਲ.) ਅਤੇ ਸਫਦਰਜੰਗ ਹਸਪਤਾਲਾਂ 'ਚ ਪਿਛਲੇ 24 ਘੰਟਿਆਂ 'ਚ ਸ਼ੱਕੀ ਤੌਰ 'ਤੇ ਗਰਮੀ ਕਾਰਨ ਬਿਮਾਰ ਹੋਏ 17 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਦਿੱਲੀ 'ਚ ਪਿਛਲੇ ਕੁਝ ਦਿਨਾਂ ਤੋਂ ਬੇਹੱਦ ਗਰਮੀ ਹੈ। ਹਾਲਾਂਕਿ ਵੀਰਵਾਰ ਸਵੇਰੇ ਹਲਕੀ ਬਾਰਿਸ਼ ਨਾਲ ਸ਼ਹਿਰ ਵਾਸੀਆਂ ਨੂੰ ਕੁਝ ਰਾਹਤ ਮਿਲੀ ਹੈ।
ਦਿੱਲੀ ਦੇ ਹਸਪਤਾਲਾਂ ਵਿੱਚ ਭਿਆਨਕ ਗਰਮੀ ਕਾਰਨ ਬਿਮਾਰ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਸਫਦਰਜੰਗ ਹਸਪਤਾਲ ਦੇ ਅਧਿਕਾਰੀਆਂ ਮੁਤਾਬਕ ਗਰਮੀ ਕਾਰਨ ਬਿਮਾਰ ਹੋਏ 33 ਮਰੀਜ਼ਾਂ ਨੂੰ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 33 ਵਿੱਚੋਂ 13 ਮਰੀਜ਼ਾਂ ਦੀ ਮੌਤ ਹੋ ਗਈ ਹੈ।
ਆਰਐਮਐਲ ਹਸਪਤਾਲ ਦੇ ਇੱਕ ਸੂਤਰ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਗਰਮੀ ਕਾਰਨ ਸ਼ੱਕੀ ਰੂਪ ਵਿੱਚ ਬਿਮਾਰ ਪਏ 22 ਲੋਕਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਨ੍ਹਾਂ ਵਿੱਚੋਂ ਚਾਰ ਦੀ ਮੌਤ ਹੋ ਗਈ ਹੈ।