ਡਿਊਟੀ ਦੌਰਾਨ ਕੋਰੋਨਾ ਨਾਲ ਮਰਨ ਵਾਲੇ ਅਧਿਆਪਕ ਦੇ ਪਰਿਵਾਰ ਨੂੰ ਦਿੱਲੀ ਸਰਕਾਰ ਨੇ ਦਿੱਤਾ ਮੁਆਵਜ਼ਾ 

ਏਜੰਸੀ

ਖ਼ਬਰਾਂ, ਰਾਸ਼ਟਰੀ

ਕੋਰੋਨਾ ਵਾਇਰਸ ਤੋਂ ਪੀੜਤ ਹੋਣ ਮਗਰੋਂ ਜੂਨ 2020 ਵਿਚ ਉਹਨਾਂ ਦੀ ਮੌਤ ਹੋ ਗਈ ਸੀ।

File Photo

ਨਵੀਂ ਦਿੱਲੀ - ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਕਿ ਪਿਛਲੇ ਸਾਲ ਡਿਊਟੀ ਦੌਰਾਨ ਸਕੂਲ ਦੇ ਜਿਸ ਅਧਿਆਪਕ ਦੀ ਕੋਰੋਨਾ ਨਾਲ ਮੌਤ ਹੋ ਗਈ ਸੀ, ਸੂਬਾ ਸਰਕਾਰ ਨੇ ਉਸ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮੁਆਵਜਾ ਦੇ ਦਿੱਤਾ ਹੈ। ਮੰਤਰੀ ਨੇ ਇਕ ਵੀਡੀਓ ਟਵੀਟ ਕੀਤਾ, ਜਿਸ ’ਚ ਸ਼ਿਵਜੀ ਮਿਸ਼ਰਾ ਦੀ ਪਤਨੀ ਅਤੇ ਦੋਵੇਂ ਪੁੱਤਰਾਂ ਨੇ ਉਸ ਦੇ ਮਰਨ ਤੋਂ ਬਾਅਦ ਆਪਣੇ ਦੁਖ ਸਾਂਝੇ ਕੀਤੇ ਹਨ।

ਇਹ ਵੀ ਪੜ੍ਹੋ -  ਮਾਨਸੂਨ ਸੈਸ਼ਨ ਦਾ ਦੂਜਾ ਦਿਨ ਵੀ ਚੜਿਆ ਹੰਗਾਮੇ ਦੀ ਭੇਂਟ, ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ

ਵੀਡੀਓ ਵਿਚ ਮਿਸ਼ਰਾ ਦੇ ਪੁੱਤਰ ਆਯੂਸ਼ ਕੁਮਾਰ ਨੇ ਦੱਸਿਆ ਕਿ ਉਸ ਦੇ ਪਿਤਾ ਪਿਛਲੇ ਸਾਲ ਲਾਕਡਾਊਨ ਦੌਰਾਨ ਪ੍ਰਵਾਸੀ ਮਜ਼ਦੂਰਾਂ ਨੂੰ ਭੋਜਨ ਉਪਲੱਬਧ ਕਰਾਉਣ ਵਾਲੇ ਦਲ ਵਿਚ ਸ਼ਾਮਲ ਸਨ। ਮਿਸ਼ਰਾ ਦੇ ਪਰਿਵਾਰ ਮੁਤਾਬਕ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਮਗਰੋਂ ਜੂਨ 2020 ਵਿਚ ਉਹਨਾਂ ਦੀ ਮੌਤ ਹੋ ਗਈ ਸੀ। ਜੈਨ ਨੇ ਟਵੀਟ ਕੀਤਾ ਕਿ ਸ਼ਿਵਜੀ ਮਿਸ਼ਰਾ ਇਕ ਹੋਣਹਾਰ ਅਧਿਆਪਕ ਸਨ

ਇਹ ਵੀ ਪੜ੍ਹੋ - ਭਾਜਪਾ ਵਰਕਰਾਂ ਨੇ ਸੁਰੱਖਿਆ ਵਧਾਉਣ ਲਈ ਖ਼ੁਦ 'ਤੇ ਕਰਵਾਇਆ ਅਤਿਵਾਦੀ ਹਮਲਾ, ਗ੍ਰਿਫ਼ਤਾਰ 

ਜਿਨ੍ਹਾਂ ਦਾ ਡਿਊਟੀ ਦੌਰਾਨ ਕੋਰੋਨਾ ਵਾਇਰਸ ਕਾਰਨ ਦਿਹਾਂਤ ਹੋਇਆ। ਦਿੱਲੀ ਸਰਕਾਰ ਵਲੋਂ ਉਨ੍ਹਾਂ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ ਪ੍ਰਦਾਨ ਕੀਤੀ ਗਈ ਹੈ। ਸਤਿੰਦਰ ਜੈਨ ਨੇ ਕਿਹਾ ਕਿ ਉਹ ਉਨ੍ਹਾਂ ਦੀ ਕਮੀ ਨੂੰ ਤਾਂ ਪੂਰਾ ਨਹੀਂ ਕਰ ਸਕਦੇ ਪਰ ਉਨ੍ਹਾਂ ਦੇ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਦੀ ਕੋਸ਼ਿਸ਼ ਜ਼ਰੂਰ ਕਰਾਂਗੇ।