ਖੇਤੀ ਕਾਨੂੰਨਾਂ ਨੂੰ ਲੈ ਕੇ ਸੰਸਦ ਦੇ ਬਾਹਰ SAD ਦਾ ਪ੍ਰਦਰਸ਼ਨ, ਨਰਿੰਦਰ ਤੋਮਰ ਨੂੰ ਦਿਖਾਈਆਂ ਤਖ਼ਤੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਿਰਫ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਵਿਚ ਖੜ੍ਹੀ ਹੈ - Harsimrat Badal

SAD demonstration outside Parliament on agricultural laws

ਨਵੀਂ ਦਿੱਲੀ - ਸ੍ਰੋਮਣੀ ਅਕਾਲੀ ਦਲ ਨੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੱਜ ਫਿਰ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਤਖ਼ਤੀਆਂ ਦਿਖਾਈਆਂ ਤੇ ਤਖ਼ਤੀਆਂ 'ਤੇ ਲਿਖਿਆ ਸੀ- 'ਕਿਸਾਨਾਂ ਦਾ ਖੂਨ ਪਸੀਨਾ ਸਨਮਾਨ ਦਾ ਹੱਕਦਾਰ ਹੈ

ਪਰ ਸਰਕਾਰ ਸਿਰਫ ਉਹਨਾਂ ਦਾ ਅਪਮਾਨ ਹੀ ਕਰ ਰਹੀ ਹੈ, ਜੋ ਬਿਲਕੁਲ ਸਵੀਕਾਰ ਨਾ ਕਰਨ ਵਾਲਾ ਹੈ। ਕਿਸਾਨਾਂ ਦੀ ਜਾਨ ਲੈਣ ਵਾਲੇ ਕਾਲੇ ਕਾਨੂੰਨ ਰੱਦ ਕਰੋ। ਸੁਖਬੀਰ ਬਾਦਲ ਨੇ ਕਿਹਾ ਕਿ ਅਪਮਾਨ, ਉਦਾਸੀਣਤਾ, ਬੇਇਨਸਾਫੀ, ਖੇਤੀਬਾੜੀ ਸਮੁਦਾਇ ਪ੍ਰਤੀ ਭਾਰਤ ਸਰਕਾਰ ਦੇ ਕਿਸਾਨੀ ਭਾਈਚਾਰੇ ਪ੍ਰਤੀ ਪੱਖਪਾਤੀ ਵਤੀਰੇ ਨੂੰ ਦਰਸਾਉਣ ਲਈ ਕਾਫ਼ੀ ਨਹੀਂ ਹਨ। ਉਨ੍ਹਾਂ ਕਿਹਾ ਕਿ ਕਿਸਾਨ 8 ਮਹੀਨਿਆਂ ਤੋਂ ਸ਼ਾਂਤਮਈ ਅੰਦੋਲਨ ਦੀ ਅਗਵਾਈ ਕਰ ਰਹੇ ਹਨ, ਪਰ ਕੇਂਦਰ ਸਰਕਾਰ ਆਪਣੀ ਜਿੱਦ 'ਤੇ ਅੜ੍ਹੀ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅਨਦਾਤੇ ਨੂੰ ਸੁਣਨ ਤੋਂ ਇਨਕਾਰ ਕਰ ਰਹੇ ਹਨ।

ਇਹ ਵੀ ਪੜ੍ਹੋ -  ਨਵਜੋਤ ਸਿੱਧੂ ਨੇ ਲਗਾਏ 'ਭਗਤ ਸਿੰਘ ਤੇਰੀ ਸੋਚ 'ਤੇ, ਪਹਿਰਾ ਦਿਆਂਗੇ ਠੋਕ ਕੇ' ਦੇ ਨਾਅਰੇ

ਲੋਕਤੰਤਰ ਲਈ ਇਹ ਚੰਗਾ ਸੰਕੇਤ ਨਹੀਂ ਹੈ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ, “ਸਿਰਫ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਵਿਚ ਖੜ੍ਹੀ ਹੈ, ਜਦੋਂਕਿ ਕਾਂਗਰਸ ਆਪਣੀ ਕੁਰਸੀ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।” ਦੱਸ ਦਈਏ ਕਿ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਸ਼ੁਰੂਆਤ ਹੰਗਾਮੇ ਨਾਲ ਹੋਈ। ਮੰਗਲਵਾਰ ਨੂੰ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਮੈਂਬਰ ਕੁਝ ਵਿਸ਼ਿਆਂ ‘ਤੇ ਮੰਚ ਨੇੜੇ ਆਏ ਅਤੇ ਨਾਅਰੇਬਾਜ਼ੀ ਕਰਨ ਲੱਗੇ ਅਤੇ ਬੈਠਕ ਸ਼ੁਰੂ ਹੋਣ ਤੋਂ 5 ਮਿੰਟ ਬਾਅਦ ਸਦਨ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ।