ਹਰਿਆਣਾ ਤੋਂ ਬਾਅਦ ਝਾਰਖੰਡ 'ਚ ਪਿਕਅੱਪ ਵੈਨ ਨੇ ਮਹਿਲਾ ਪੁਲਿਸ ਮੁਲਾਜ਼ਮ ਨੂੰ ਕੁਚਲਿਆ, ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਵਾਹਨਾਂ ਦੀ ਚੈਕਿੰਗ ਕਰ ਰਹੀ ਸੀ ਮ੍ਰਿਤਕ ਮੁਲਾਜ਼ਮ

photo

 

ਰਾਂਚੀ: ਹਰਿਆਣਾ ਤੋਂ ਬਾਅਦ ਹੁਣ ਝਾਰਖੰਡ ਦੇ ਰਾਂਚੀ ਜ਼ਿਲ੍ਹੇ ਵਿੱਚ ਵਾਹਨਾਂ ਦੀ ਚੈਕਿੰਗ ਦੌਰਾਨ ਇੱਕ ਮਹਿਲਾ ਇੰਸਪੈਕਟਰ ਨੂੰ ਪਿਕਅੱਪ ਵੈਨ ਨੇ ਕੁਚਲ ਦਿੱਤਾ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮਹਿਲਾ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਵਾਹਨ ਚਾਲਕ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋਣ 'ਚ ਕਾਮਯਾਬ ਹੋ ਗਿਆ। 

 

 

ਇਹ ਮਾਮਲਾ ਰਾਂਚੀ ਜ਼ਿਲ੍ਹੇ ਦੇ ਤੁਪੁਦਾਨਾ ਇਲਾਕੇ ਦਾ ਹੈ। ਜਿੱਥੇ ਬੁੱਧਵਾਰ ਤੜਕੇ 3 ਵਜੇ 2018 ਬੈਚ ਦੀ ਪੁਲਿਸ ਐਸਆਈ ਸੰਧਿਆ ਟੋਪਨੋ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਮਹਿਲਾ ਪੁਲਿਸ ਅਧਿਕਾਰੀ ਨੇ ਇੱਕ ਪਿਕਅੱਪ ਵੈਨ ਨੂੰ ਰੋਕਣ ਦਾ ਇਸ਼ਾਰਾ ਕੀਤਾ ਪਰ ਡਰਾਈਵਰ ਨੇ ਗੱਡੀ ਦੀ ਸਪੀਡ ਵਧਾ ਕੇ ਮਹਿਲਾ ਇੰਸਪੈਕਟਰ ਨੂੰ ਕੁਚਲ ਦਿੱਤਾ। ਇਸ ਘਟਨਾ ਵਿੱਚ ਮਹਿਲਾ ਪੁਲਿਸ ਮੁਲਾਜ਼ਮ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਦੋਸ਼ੀ ਪਿਕਅੱਪ ਵੈਨ ਦਾ ਡਰਾਈਵਰ ਗੱਡੀ ਸਮੇਤ ਫਰਾਰ ਹੋਣ 'ਚ ਕਾਮਯਾਬ ਹੋ ਗਿਆ।

 

 

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਇੰਚਾਰਜ ਸਮੇਤ ਕਈ ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਇੰਸਪੈਕਟਰ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਇਸ ਤੋਂ ਬਾਅਦ ਆਸਪਾਸ ਦੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਫੁਟੇਜ ਨੂੰ ਸਕੈਨ ਕੀਤਾ ਗਿਆ। ਪੁਲੀਸ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਦੀ ਗ੍ਰਿਫ਼ਤਾਰੀ ਅਤੇ ਗੱਡੀ ਬਰਾਮਦ ਹੋਣ ਦੀ ਪੁਸ਼ਟੀ ਕੀਤੀ ਹੈ।

 

ਰਾਂਚੀ ਦੇ ਐਸਐਸਪੀ ਕੌਸ਼ਲ ਕੁਮਾਰ ਦਾ ਕਹਿਣਾ ਹੈ ਕਿ ਪੁਲਿਸ ਨੂੰ ਇਲਾਕੇ ਤੋਂ ਪਸ਼ੂ ਤਸਕਰਾਂ ਦੇ ਲੰਘਣ ਦੀ ਗੁਪਤ ਸੂਚਨਾ ਮਿਲੀ ਸੀ। ਇਸ ਦੇ ਆਧਾਰ 'ਤੇ ਸੜਕ 'ਤੇ ਚੈਕਿੰਗ ਪੁਆਇੰਟ ਲਗਾਇਆ ਗਿਆ ਸੀ। ਇਸ ਦੌਰਾਨ ਇੱਕ ਪਿਕਅਪ ਵੈਨ ਦੇ ਡਰਾਈਵਰ ਨੇ ਮਹਿਲਾ ਐਸਆਈ ਨੂੰ ਗੱਡੀ ਨਾਲ ਟੱਕਰ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ