ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖ਼ਿਲਾਫ਼ ਕਾਂਗਰਸ ਦੇ MPs ਨੇ ਸੰਸਦ ਦੇ ਬਾਹਰ ਕੀਤਾ ਪ੍ਰਦਰਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਹੱਥਾਂ ਵਿਚ ਤਖ਼ਤੀਆਂ ਫੜੀਆਂ ਹੋਈਆਂ ਸਨ।

Congress MPs Protest against centralization of Punjab University



ਨਵੀਂ ਦਿੱਲੀ: ਸੰਸਦ ਦੇ ਮਾਨਸੂਨ ਇਜਲਾਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖ਼ਿਲਾਫ਼ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸੰਸਦ ਮੈਂਬਰ ਰਵਨੀਤ ਬਿੱਟੂ, ਗੁਰਜੀਤ ਸਿੰਘ ਔਜਲਾ ਅਤੇ ਸੰਤੋਖ ਸਿੰਘ ਚੌਧਰੀ ਨੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ।


Congress MPs Protest against centralization of Punjab University

ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਹੱਥਾਂ ਵਿਚ ਤਖ਼ਤੀਆਂ ਫੜੀਆਂ ਹੋਈਆਂ ਸਨ। ਇਹਨਾਂ ਉੱਤੇ, ‘ਪੰਜਾਬ ਦੇ ਹੱਕਾਂ ’ਤੇ ਕੇਂਦਰ ਦੀ ਦਖ਼ਲਅੰਦਾਜ਼ੀ ਬੰਦ ਕਰੋ’, ਪੰਜਾਬ ਯੂਨੀਵਰਸਿਟੀ ’ਤੇ ਪੰਜਾਬ ਦਾ ਹੱਕ ਹੈ’ ਲਿਖਿਆ ਹੋਇਆ ਸੀ।