MP ਰਾਘਵ ਚੱਢਾ ਵੱਲੋਂ MSP ਕਮੇਟੀ ਦਾ ਵਿਰੋਧ ਜਾਰੀ, ਦੂਜੇ ਦਿਨ ਵੀ ਦਾਖ਼ਲ ਕੀਤਾ Suspension Notice

ਏਜੰਸੀ

ਖ਼ਬਰਾਂ, ਰਾਸ਼ਟਰੀ

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਐਮਐਸਪੀ ਕਮੇਟੀ ਭੰਗ ਕਰਕੇ ਨਿਰਪੱਖ ਕਮੇਟੀ ਬਣਾਉਣੀ ਚਾਹੀਦੀ ਹੈ।

Raghav Chadha

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮਾਨਸੂਨ ਇਜਲਾਸ ਦੇ ਦੂਜੇ ਦਿਨ ਵੀ ਐਮਐਸਪੀ ਕਮੇਟੀ ’ਤੇ ਚਰਚਾ ਲਈ ਨਿਯਮ 267 ਤਹਿਤ ਸੰਸਦ ਵਿਚ ਮੁਅੱਤਲੀ ਨੋਟਿਸ ਦਾਇਰ ਕੀਤਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਐਮਐਸਪੀ ਕਮੇਟੀ ਭੰਗ ਕਰਕੇ ਨਿਰਪੱਖ ਕਮੇਟੀ ਬਣਾਉਣੀ ਚਾਹੀਦੀ ਹੈ।


Photo

ਉਹਨਾਂ ਕਿਹਾ ਕਿ ਪੰਜਾਬ ਨੂੰ ਉਸ ਦੇ ਹੱਕ ਦਿੱਤੇ ਜਾਣ। ਨੋਟਿਸ ਵਿਚ ਉਹਨਾਂ ਕਿਹਾ ਕਿ ਇਸ ਕਮੇਟੀ ਦੇ ਜ਼ਿਆਦਾਤਰ ਮੈਂਬਰਾਂ ਨੇ ਤਿੰਨ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ ਜੋ ਕਿ ਬਾਅਦ ਵਿਚ ਸਰਕਾਰ ਨੇ ਵਾਪਸ ਲੈ ਲਏ ਸਨ। ਇਹਨਾਂ ਵਿਚੋਂ ਕੁਝ ਸੱਤਾਧਾਰੀ ਸਿਆਸੀ ਪਾਰਟੀ ਦੇ ਸਰਗਰਮ ਮੈਂਬਰ ਵੀ ਹਨ। ਇਸ ਲਈ ਉਹਨਾਂ ਤੋਂ ਕਿਸਾਨਾਂ ਦੇ ਨਾਲ ਇਨਸਾਫ਼ ਦੀ ਉਮੀਦ ਨਹੀਂ ਕੀਤੀ ਜਾ ਸਕਦੀ।