ਮਹਾਰਾਸ਼ਟਰ ਦੇ ਰਾਏਗੜ੍ਹ 'ਚ ਖਿਸਕੀ ਜ਼ਮੀਨ, ਮਲਬੇ 'ਚ ਦਬੇ ਕਰੀਬ 48 ਘਰ

ਏਜੰਸੀ

ਖ਼ਬਰਾਂ, ਰਾਸ਼ਟਰੀ

10 ਮੌਤਾਂ ਤੇ 120 ਤੋਂ ਵੱਧ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ 

representational

ਰਾਏਗੜ੍ਹ : ਮਹਾਰਾਸ਼ਟਰ ਦੇ ਰਾਏਗੜ੍ਹ 'ਚ ਬੁੱਧਵਾਰ ਰਾਤ ਨੂੰ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ 48 ਘਰ ਮਲਬੇ ਹੇਠ ਦੱਬ ਗਏ ਹਨ। ਇਸ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 75 ਲੋਕਾਂ ਨੂੰ ਬਚਾ ਲਿਆ ਗਿਆ ਹੈ। 120 ਤੋਂ ਵੱਧ ਲੋਕ ਅਜੇ ਵੀ ਮਲਬੇ ਹੇਠ ਦੱਬੇ ਹੋਏ ਹਨ।

ਇਰਸ਼ਾਲਵਾੜੀ ਪਿੰਡ ਵਿਚ ਇਨ੍ਹਾਂ ਲੋਕਾਂ ਨੂੰ ਬਚਾਉਣ ਲਈ ਐਨ.ਡੀ.ਆਰ.ਐਫ਼. ਦੀਆਂ ਟੀਮਾਂ ਮੌਕੇ ’ਤੇ ਤੈਨਾਤ ਹਨ। ਰਾਹਤ ਅਤੇ ਮੁੜ ਵਸੇਬਾ ਮੰਤਰੀ ਅਨਿਲ ਪਾਟਿਲ ਨੇ ਕਿਹਾ ਹੈ ਕਿ ਜੇਕਰ ਲੋੜ ਪਈ ਤਾਂ ਜ਼ਖ਼ਮੀਆਂ ਨੂੰ ਏਅਰਲਿਫਟ ਕੀਤਾ ਜਾਵੇਗਾ। ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਕਿਹਾ ਕਿ ਮ੍ਰਿਤਕਾਂ ਦੇ ਪ੍ਰਵਾਰਾਂ ਨੂੰ

ਇਹ ਵੀ ਪੜ੍ਹੋ: ਹੜ੍ਹ ਪੀੜਤਾਂ ਦੀ ਮਦਦ ਲਈ ਸਾਂਸਦ ਬਲਬੀਰ ਸਿੰਘ ਸੀਚੇਵਾਲ ਨੇ ਮਾਨਸੂਨ ਇਜਲਾਸ 'ਚੋਂ ਲਈ ਛੁੱਟੀ

ਮਹਾਰਾਸ਼ਟਰ ਸਰਕਾਰ ਵਲੋਂ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿਤੀ ਜਾਵੇਗੀ। ਇਸ ਦੇ ਨਾਲ ਹੀ ਜ਼ਖ਼ਮੀਆਂ ਦੇ ਇਲਾਜ ਦਾ ਖਰਚਾ ਵੀ ਸਰਕਾਰ ਚੁੱਕੇਗੀ।
ਇਨ੍ਹੀਂ ਦਿਨੀਂ ਸੂਬੇ ਦੇ 4 ਜ਼ਿਲ੍ਹਿਆਂ ਵਿਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਰਾਏਗੜ੍ਹ ਜ਼ਿਲ੍ਹੇ ਵਿਚ 6 ਵਿਚੋਂ 3 ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ। ਇਨ੍ਹਾਂ ਵਿਚ ਅੰਬਾ, ਸਾਵਿਤਰੀ ਅਤੇ ਪਾਤਾਲਗੰਗਾ ਸ਼ਾਮਲ ਹਨ।

ਅਧਿਕਾਰੀਆਂ ਨੇ ਦਸਿਆ ਕਿ ਕੁੰਡਲਿਕਾ, ਗੜ੍ਹੀ ਅਤੇ ਉਲਹਾਸ ਨਦੀਆਂ ਦਾ ਜਲ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਹੜ੍ਹ ਵਰਗੀ ਸਥਿਤੀ ਦੇ ਵਿਚਕਾਰ, ਸੂਬੇ ਵਿਚ 12 NDRF ਟੀਮਾਂ ਤੈਨਾਤ ਕੀਤੀਆਂ ਗਈਆਂ ਹਨ।