ਹੜ੍ਹ ਪੀੜਤਾਂ ਦੀ ਮਦਦ ਲਈ ਸਾਂਸਦ ਬਲਬੀਰ ਸਿੰਘ ਸੀਚੇਵਾਲ ਨੇ ਮਾਨਸੂਨ ਇਜਲਾਸ 'ਚੋਂ ਲਈ ਛੁੱਟੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਾਜ ਸਭਾ ਚੇਅਰਮੈਨ ਨੂੰ ਪੱਤਰ ਲਿਖ ਕੇ ਦਿਤੀ ਜਾਣਕਾਰੀ 

Punjab News

ਚੰਡੀਗੜ੍ਹ : ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਚੇਅਰਮੈਨ ਨੂੰ ਪੱਤਰ ਲਿਖਿਆ ਹੈ। ਜਿਸ ਵਿਚ ਉਨ੍ਹਾਂ ਨੇ ਮਾਨਸੂਨ ਇਜਲਾਸ ਵਿਚੋਂ ਛੁੱਟੀ ਦੀ ਅਪੀਲ ਕੀਤੀ ਹੈ।

ਸੰਸਦ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਪੱਤਰ 'ਚ ਕਿਹਾ ਕਿ ਪੰਜਾਬ ਦੇ 19 ਜ਼ਿਲ੍ਹਿਆਂ 'ਚ ਹੜ੍ਹ ਆਇਆ ਹੋਇਆ ਹੈ, ਉਹ ਪੰਜਾਬ 'ਚ ਲੋਕਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ: 'ਆਪ' ਦੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਾ ਬਿਆਨ

ਚਿਠੀ ਵਿਚ ਉਨ੍ਹਾਂ ਅੱਗੇ ਲਿਖਿਆ ਕਿ ਪੰਜਾਬ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਉਹ ਮੌਜੂਦਾ ਮਾਨਸੂਨ ਇਜਲਾਸ 'ਚ ਸ਼ਾਮਲ ਨਹੀਂ ਹੋ ਸਕਣਗੇ। ਇਸ ਲਈ ਉਸ ਨੂੰ ਮੌਜੂਦਾ ਸੈਸ਼ਨ ਤੋਂ ਛੁੱਟੀ ਦਿਤੀ ਜਾਵੇ। ਜ਼ਿਕਰਯੋਗ ਹੈ ਕਿ ਅੱਜ ਤੋਂ ਸੰਸਦ ਦਾ ਮਾਨਸੂਨ ਇਜਲਾਸ ਸ਼ੁਰੂ ਹੋਇਆ ਹੈ ਅਤੇ ਇਹ ਇਜਲਾਸ 11 ਅਗਸਤ ਤਕ ਚਲੇਗਾ।