ਇਕ ਵਾਰ ਫਿਰ ਜੇਲ ਚੋਂ ਬਾਹਰ ਆਵੇਗਾ ਸੌਦਾ ਸਾਧ, ਮਿਲੀ ਪੈਰੋਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹੁਣ ਤੱਕ ਬਲਾਤਕਾਰੀ ਸੌਦਾ ਸਾਧ ਨੂੰ 6 ਵਾਰ ਪੈਰੋਲ ਮਿਲ ਚੁੱਕੀ ਹੈ

photo

 

ਰੋਹਤਕ: ਰਾਮ ਰਹੀਮ ਇਕ ਵਾਰ ਫਿਰ ਤੋਂ ਜੇਲ ਤੋਂ ਬਾਹਰ ਆਵੇਗਾ। ਰਾਮ ਰਹੀਮ ਨੂੰ 30 ਦਿਨ ਦੀ ਪੈਰੋਲ ਮਿਲ ਗਈ ਹੈ। ਦੱਸ ਦੇਈਏ ਕਿ ਸੌਦਾ ਸਾਧ ਰੋਹਤਕ ਦੀ ਸੁਨਾਰੀਆ ਜੇਲ 'ਚ ਕਤਲ ਅਤੇ ਯੌਨ ਸ਼ੋਸ਼ਣ ਦੇ ਮਾਮਲੇ ਵਿਚ ਸਜ਼ਾ ਕੱਟ ਰਿਹਾ ਹੈ।

ਇਹ ਵੀ ਪੜ੍ਹੋ: ਫਾਜ਼ਿਲਕਾ 'ਚ ਪਾਣੀ ਦੀ ਡਿਗੀ 'ਚੋਂ ਮਿਲੀ ਨੌਜਵਾਨ ਦੀ ਲਾਸ਼, 3 ਭੈਣਾਂ ਦਾ ਸੀ ਇਕਲੌਤਾ ਭਰਾ

ਦੱਸਣਯੋਗ ਹੈ ਕਿ ਇਸ ਸਾਲ 21 ਜਨਵਰੀ ਨੂੰ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦਿਤੀ ਗਈ ਸੀ। ਹੁਣ ਇਕ ਵਾਰ ਫਿਰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਜੇਲ 'ਚੋਂ ਬਾਹਰ ਆਵੇਗਾ। ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਇਸ ਵਾਰ ਵੀ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਵਿਚ ਰਹੇਗਾ। ਹੁਣ ਤੱਕ ਰਾਮ ਰਹੀਮ ਨੂੰ 6 ਵਾਰ ਪੈਰੋਲ ਮਿਲ ਚੁੱਕੀ ਹੈ।

ਇਹ ਵੀ ਪੜ੍ਹੋ: UK: ਕਿੰਗ ਦੇ ਨਾਂ ਨਾਲ ਜਾਰੀ ਕੀਤੇ ਗਏ ਪਹਿਲੇ‘ਹਿਜ ਮੈਜੇਸਟੀ” ਲਿਖੇ ਬਿਟਿਸ਼ ਪਾਸਪੋਰਟ

ਹੁਣ ਤੱਕ ਬਲਾਤਕਾਰੀ ਸੌਦਾ ਸਾਧ ਨੂੰ 6 ਵਾਰ ਪੈਰੋਲ ਮਿਲ ਚੁੱਕੀ ਹੈ
ਪਹਿਲੀ ਵਾਰ 24 ਅਕਤੂਬਰ, 2020 ਨੂੰ, ਸਰਕਾਰ ਨੇ ਬਿਮਾਰ ਮਾਂ ਨੂੰ ਮਿਲਣ ਲਈ ਇਹ ਇਕ ਦਿਨ ਦੀ ਪੈਰੋਲ ਦਿਤੀ ਸੀ।
ਦੂਜੀ ਵਾਰ ਬੀਮਾਰ ਮਾਂ ਨੂੰ ਮਿਲਣ ਲਈ 21 ਮਈ 2021 ਨੂੰ 1 ਦਿਨ ਲਈ ਪੈਰੋਲ ਦਿਤੀ।
7 ਫਰਵਰੀ 2022 ਨੂੰ ਹਰਿਆਣਾ ਸਰਕਾਰ ਨੇ ਸੌਦਾ ਸਾਧ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਸੀ।
ਜੂਨ 2022 ਨੂੰ ਬਲਾਤਕਾਰੀ ਸੌਦਾ ਸਾਧ  ਨੂੰ ਇਕ ਮਹੀਨੇ ਲਈ ਫਿਰ ਪੈਰੋਲ ਦਿਤੀ ਗਈ ਸੀ।
ਅਕਤੂਬਰ 2022 ਨੂੰ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨਾਂ ਲਈ ਪੈਰੋਲ 'ਤੇ ਰਿਹਾਅ ਕੀਤਾ ਗਿਆ ਸੀ।
21 ਜਨਵਰੀ 2023 ਨੂੰ ਡੇਰਾ ਮੁਖੀ ਸ਼ਾਹ ਸਤਨਾਮ ਦੇ ਜਨਮ ਦਿਨ 'ਤੇ ਸ਼ਾਮਲ ਹੋਣ ਲਈ 40 ਦਿਨਾਂ ਦੀ ਪੈਰੋਲ ਮਿਲੀ।