ਉਮਰ ਖਾਲਿਦ 'ਤੇ ਹਮਲਾ ਕਰਨ ਵਾਲੇ ਦੋ ਨੌਜਵਾਨ ਪੰਜਾਬ ਤੋਂ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਦੇ ਵਿਦਿਆਰਥੀ ਉਮਰ ਖਾਲਿਦ 'ਤੇ ਹਮਲਾ ਕਰਨ ਦੀ ਜ਼ਿੰਮੇਵਾਰੀ ਲੈਣ ਵਾਲੇ ਦੋ ਦੋਸ਼ੀਆਂ ਨੂੰ ਦਿੱਲੀ ਪੁਲਿਸ ...

Attack on Umar Khalid

ਨਵੀਂ ਦਿੱਲੀ : ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਦੇ ਵਿਦਿਆਰਥੀ ਉਮਰ ਖਾਲਿਦ 'ਤੇ ਹਮਲਾ ਕਰਨ ਦੀ ਜ਼ਿੰਮੇਵਾਰੀ ਲੈਣ ਵਾਲੇ ਦੋ ਦੋਸ਼ੀਆਂ ਨੂੰ ਦਿੱਲੀ ਪੁਲਿਸ ਨੇ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਹੈ। ਦੋਹੇ ਦੋਸ਼ੀਆਂ ਤੇ ਕੁੱਝ ਦਿਨ ਪਹਿਲਾਂ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਕੀਤਾ ਸੀ, ਜਿਸ ਵਿਚ ਉਨ੍ਹਾਂ ਨੇ ਉਮਰ ਖਾਲਿਦ 'ਤੇ ਹਮਲਾ ਕਰਨ ਦੀ ਜ਼ਿੰਮੇਵਾਰੀ ਲਈ ਸੀ।

ਪੁਲਿਸ ਨੇ ਕਿਹਾ ਕਿ ਦੋਸ਼ੀਆਂ ਦੀ ਸ਼ਨਾਖਤ ਦਰਵੇਸ਼ ਸ਼ਾਹਪੁਰ ਅਤੇ ਨਵੀਨ ਦਲਾਲ ਵਜੋਂ ਹੋਈ ਹੈ ਤੇ ਪੁਲਿਸ ਦੋਹੇ ਵਿਅਕਤੀਆਂ ਪਾਸੋਂ ਪੁੱਛਗਿੱਛ ਕਰ ਰਹੀ ਹੈ। ਜਾਣਕਾਰੀ ਮੁਤਾਬਕ ਦੋਸ਼ੀਆਂ ਦੀ ਭਾਲ ਵਿਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਇਕ ਟੀਮ ਲੰਘੇ ਦਿਨੀਂ ਸਿੱਖ ਕ੍ਰਾਂਤੀਕਾਰੀ ਕਰਤਾਰ ਸਿੰਘ ਸਰਾਭਾ ਪਿੰਡ ਪੁੱਜੀ ਸੀ ਜਿੱਥੇ ਇਨ੍ਹਾਂ ਦੋਵੇਂ ਦੋਸ਼ੀਆਂ ਨੇ 17 ਅਗਸਤ ਨੂੰ ਆਤਮ ਸਮਰਪਣ ਕਰਨ ਦੀ ਗੱਲ ਆਖੀ ਸੀ ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ।