ਮਨੀਸ਼ ਸਿਸੋਦੀਆ ਦੇ ਘਰ 14 ਘੰਟੇ ਤੱਕ ਚੱਲੀ CBI ਦੀ ਛਾਪੇਮਾਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੰਪਿਊਟਰ, ਮੋਬਾਈਲ ਫ਼ੋਨ ਅਤੇ ਕੁਝ ਫ਼ਾਈਲਾਂ ਕੀਤੀਆਂ ਜ਼ਬਤ

Manish Sisodia

ਕੇਜਰੀਵਾਲ ਸਰਕਾਰ ਨੂੰ ਦਿੱਲੀ 'ਚ 'ਚੰਗਾ ਕੰਮ' ਕਰਨ ਤੋਂ ਰੋਕਣ ਲਈ ਏਜੰਸੀ ਦੀ ਦੁਰਵਰਤੋਂ ਕਰ ਰਹੀ ਕੇਂਦਰ ਸਰਕਾਰ - ਮਨੀਸ਼ ਸਿਸੋਦੀਆ  
ਨਵੀਂ ਦਿੱਲੀ : ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਵਲੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਛਾਪੇਮਾਰੀ ਕੀਤੀ ਗਈ।

ਦੱਸ ਦੇਈਏ ਕਿ ਇਹ ਛਾਪੇਮਾਰੀ ਕਰੀਬ 14 ਘੰਟੇ ਤੱਕ ਚੱਲੀ ਜਿਸ ਤੋਂ ਬਾਅਦ ਮਨੀਸ਼ ਸਿਸੋਦੀਆ ਬਾਹਰ ਆਏ ਅਤੇ ਉਨ੍ਹਾਂ ਦੱਸਿਆ ਕਿ ਏਜੰਸੀ ਏਜੰਸੀ ਨੇ ਉਨ੍ਹਾਂ ਦਾ ਕੰਪਿਊਟਰ ਅਤੇ ਮੋਬਾਈਲ ਫ਼ੋਨ ਜ਼ਬਤ ਕਰ ਲਿਆ ਤੇ ਕੁਝ ਫਾਈਲਾਂ ਵੀ ਆਪਣੇ ਕਬਜ਼ੇ 'ਚ ਲੈ ਲਈਆਂ।

ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਵਲੋਂ ਜਾਂਚ ਏਜੰਸੀ ਨੂੰ ਪੂਰਾ ਸਹਿਯੋਗ ਦਿਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕੇਂਦਰ ਸਰਕਾਰ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਅਤੇ ਅਜਿਹਾ ਕਰ ਕੇ ਇਹ ਕੇਜਰੀਵਾਲ ਸਰਕਾਰ ਨੂੰ ਦਿੱਲੀ ਵਿਚ ਚੰਗਾ ਕੰਮ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਉਹ ਜਾਂਚ ਏਜੰਸੀ CBI ਦੀ ਛਾਪੇਮਾਰੀ ਤੋਂ ਡਰੇ ਨਹੀਂ ਹਨ ਸਗੋਂ ਉਨ੍ਹਾਂ ਦੀ ਜਾਂਚ ਵਿਚ ਪੂਰਾ ਸਹਿਯੋਗ ਦਿਤਾ ਗਿਆ ਹੈ।