ਉੱਤਰਾਖੰਡ 'ਚ ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 6 ਲੋਕਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

27 ਲੋਕਾਂ ਨੂੰ ਬਚਾਇਆ ਗਿਆ

PHOTO

 

ਉੱਤਰਾਖੰਡ ਦੇ ਗੰਗੋਤਰੀ ਰਾਸ਼ਟਰੀ ਰਾਜਮਾਰਗ 'ਤੇ ਗੰਗਨਾਨੀ ਨੇੜੇ ਐਤਵਾਰ ਸ਼ਾਮ ਨੂੰ ਇਕ ਬੱਸ ਖੱਡ 'ਚ ਡਿੱਗ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਹੈ। 27 ਲੋਕਾਂ ਨੂੰ ਬਚਾ ਲਿਆ ਗਿਆ ਹੈ। ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਕ ਯਾਤਰੀ ਲਾਪਤਾ ਹੈ। ਬੱਸ ਵਿਚ 35 ਯਾਤਰੀ ਸਵਾਰ ਸਨ।

ਇਹ ਵੀ ਪੜ੍ਹੋ: ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼, ਛੁੱਟੀਆਂ ਕੀਤੀਆਂ ਰੱਦ

ਉੱਤਰਕਾਸ਼ੀ ਦੇ ਡੀਐਮ ਅਤੇ ਐਸਪੀ ਨੇ ਦੱਸਿਆ ਕਿ ਬੱਸ ਨੰਬਰ UK07PA-8585 100 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਬਚਾਅ ਕਾਰਜ ਜਾਰੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬੱਸ 'ਚ ਗੁਜਰਾਤ ਦੇ ਲੋਕ ਸਫਰ ਕਰ ਰਹੇ ਸਨ। ਉਹ ਗੰਗੋਤਰੀ ਧਾਮ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ। ਗੰਗਨਾਨੀ ਨੇੜੇ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ। ਨਤੀਜੇ ਵਜੋਂ, ਬੱਸ ਡੂੰਘੀ ਖੱਡ ਵਿਚ ਜਾ ਡਿੱਗੀ।

​ਇਹ ਵੀ ਪੜ੍ਹੋ: ਅਮਰੀਕਾ 'ਚ ਭਾਰਤੀ ਜੋੜਾ ਤੇ 6 ਸਾਲਾ ਮਾਸੂਮ ਦੀ ਮੌਤ  

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਵੀਟ ਕਰਕੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਲਿਖਿਆ- ਹਾਦਸੇ 'ਚ ਕੁਝ ਲੋਕਾਂ ਦੀ ਜਾਨ ਗਵਾਉਣ ਅਤੇ ਕੁਝ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਬਚਾਅ ਕਾਰਜ ਜਾਰੀ ਹੈ। ਪ੍ਰਮਾਤਮਾ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ। ਮੈਂ ਸਾਰੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।