Assembly elections: ਜੰਮੂ-ਕਸ਼ਮੀਰ 'ਚ ਸਿੱਖਾਂ ਵੱਲੋਂ ਚੋਣਾਂ ਲੜਨ ਦੀ ਯੋਜਨਾ, ਪੜ੍ਹੋ ਪੂਰੀ ਰਿਪੋਰਟ

ਏਜੰਸੀ

ਖ਼ਬਰਾਂ, ਰਾਸ਼ਟਰੀ

ਜੰਮੂ ਅਤੇ ਕਸ਼ਮੀਰ ਦੀਆਂ ਅੱਠ ਤੋਂ ਬਾਰਾਂ ਵਿਧਾਨ ਸਭਾ ਸੀਟਾਂ ’ਤੇ ਚੋਣ ਲੜ ਸਕਦੇ ਹਨ।

Sikhs plan to contest elections in Jammu and Kashmir

Assembly elections: ਜੰਮੂ ਅਤੇ ਕਸ਼ਮੀਰ ਵਿੱਚ ਚੋਣਾਂ ਦਾ ਬਿਗਲ ਵੱਜਣ ਤੋਂ ਬਾਅਦ ਕਸ਼ਮੀਰ ਵਿੱਚ ਵਸਦੇ ਸਿੱਖਾਂ ਵੱਲੋਂ ਚੋਣਾਂ ਲੜਨ ਦੀ ਯੋਜਨਾ ਬਣਾਈ ਜਾ ਰਹੀ ਹੈ। ਆਲ ਪਾਰਟੀ ਸਿੱਖ ਕੋਆਰਡੀਨੇਸ਼ਨ ਕਮੇਟੀ ਨੇ ਇਸ ਸਬੰਧੀ ਐਲਾਨ ਕੀਤਾ ਹੈ ਕਿ ਉਹ ਬਹੁਗਿਣਤੀ ਦੀ ਮਦਦ ਨਾਲ ਜੰਮੂ ਅਤੇ ਕਸ਼ਮੀਰ ਦੀਆਂ ਅੱਠ ਤੋਂ ਬਾਰਾਂ ਵਿਧਾਨ ਸਭਾ ਸੀਟਾਂ ’ਤੇ ਚੋਣ ਲੜ ਸਕਦੇ ਹਨ।

ਸਿੱਖ ਆਪਣੇ ਮੁੱਦਿਆਂ ਨੂੰ ਲੈ ਕੇ ਲੜਨਗੇ ਚੋਣ

ਆਲ ਪਾਰਟੀ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਜਗਮੋਹਨ ਸਿੰਘ ਰੈਣਾ ਨੇ ਦੱਸਿਆ ਕਿ ਹੁਣ ਤੱਕ ਜੰਮੂ ਅਤੇ ਕਸ਼ਮੀਰ ਵਿੱਚ ਕਈ ਸਿਆਸੀ ਪਾਰਟੀਆਂ ਆਈਆਂ ਹਨ ਪਰ ਕਿਸੇ ਨੇ ਵੀ ਸਿੱਖਾਂ ਦੀ ਬਾਂਹ ਨਹੀਂ ਫੜੀ ਸਗੋਂ ਸਿੱਖਾਂ ਨੂੰ ਸਿਰਫ ਆਪਣੇ ਵੋਟ ਬੈਂਕ ਲਈ ਵਰਤਿਆ ਹੈ ਜਿਸ ਦਾ ਸਿੱਟਾ ਹੈ ਕਿ ਸਿੱਖਾਂ ਦੀਆਂ ਸਮੱਸਿਆਵਾਂ ਜਿਵੇਂ ਦੀਆਂ ਤਿਵੇਂ ਹਨ ਅਤੇ ਸਿੱਖਾਂ ਨੂੰ ਘੱਟ ਗਿਣਤੀ ਹੋਣ ਦੇ ਬਾਵਜੂਦ ਘੱਟ ਗਿਣਤੀ ਦਾ ਦਰਜਾ ਨਹੀਂ ਮਿਲਿਆ।

ਸਿੱਖਾਂ ਦੀ ਵੱਡੀ ਗਿਣਤੀ 

ਉਨ੍ਹਾਂ ਜੰਮੂ ਕਸ਼ਮੀਰ ਵਿੱਚ ਵਸਦੇ ਬਹੁ ਗਿਣਤੀ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਇਸ ਵਾਰ ਕਸ਼ਮੀਰੀਅਤ ਦੇ ਭਲੇ ਲਈ ਸਿੱਖ ਭਾਈਚਾਰੇ ਨੂੰ ਸਮਰਥਨ ਦਿੱਤਾ ਜਾਵੇ। ਆਲ ਪਾਰਟੀ ਸਿੱਖ ਕੋਆਰਡੀਨੇਸ਼ਨ ਕਮੇਟੀ ਨੇ ਇਸ ਸਬੰਧੀ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਹਨ। ਸ੍ਰੀ ਰੈਣਾ ਨੇ ਦੱਸਿਆ ਕਿ ਉਹ ਕਸ਼ਮੀਰ ਘਾਟੀ ਦੀਆਂ ਚਾਰ ਸੀਟਾਂ ’ਤੇ ਨਜ਼ਰ ਰੱਖ ਰਹੇ ਹਨ ਜਿੱਥੇ ਸਿੱਖ ਭਾਈਚਾਰਾ ਚੰਗੀ ਗਿਣਤੀ ਵਿੱਚ ਹੈ। ਇਨ੍ਹਾਂ ਵਿੱਚ ਪੁਲਵਾਮਾ ਦੀ ਤਰਾਲ ਸੀਟ, ਬਾਰਾਮੂਲਾ, ਸ੍ਰੀਨਗਰ ਅਤੇ ਅਮੀਰਾ ਕਦਲ ਵਿਧਾਨ ਸਭਾ ਖੇਤਰ ਸ਼ਾਮਲ ਹਨ। ਪੁਲਵਾਮਾ ਵਿੱਚ ਲਗਪਗ 14 ਹਜ਼ਾਰ, ਬਾਰਾਮੁੱਲਾ ਵਿੱਚ ਲਗਪਗ 17 ਹਜ਼ਾਰ, ਸ੍ਰੀਨਗਰ ਅਤੇ ਅਮੀਰਾ ਕਦਲ ਵਿੱਚ ਕ੍ਰਮਵਾਰ ਸੱਤ ਅਤੇ ਅੱਠ ਹਜ਼ਾਰ ਸਿੱਖ ਰਹਿੰਦੇ ਹਨ।

(For more Punjabi news apart from  Sikhs plan to contest elections in Jammu and Kashmir, stay tuned to Rozana Spokesman)