Maharashtra News : ਹਸਪਤਾਲ 'ਚ 11 ਸਾਲਾ ਅਪਾਹਜ ਲੜਕੀ ਨਾਲ ਛੇੜਛਾੜ ਕਰਨ ਦੇ ਆਰੋਪ 'ਚ ਇੱਕ ਵਿਅਕਤੀ ਗ੍ਰਿਫ਼ਤਾਰ
ਸਥਾਨਕ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
Man held for molesting
Maharashtra News : ਮਹਾਰਾਸ਼ਟਰ ਦੇ ਠਾਣੇ ਜ਼ਿਲੇ ਵਿਚ ਇਕ ਸਰਕਾਰੀ ਹਸਪਤਾਲ ਵਿਚ ਇਕ ਅਪਾਹਜ ਲੜਕੀ ਨਾਲ ਕਥਿਤ ਤੌਰ 'ਤੇ ਛੇੜਛਾੜ ਕਰਨ ਦੇ ਆਰੋਪ ਵਿਚ ਇਕ 42 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਨੂੰ ਕਾਲਵਾ ਦੇ ਸਰਕਾਰੀ ਹਸਪਤਾਲ ਵਿੱਚ ਵਾਪਰੀ।
ਉਨ੍ਹਾਂ ਦੱਸਿਆ ਕਿ ਕਥਿਤ ਤੌਰ 'ਤੇ ਆਰੋਪੀ 11 ਸਾਲਾ ਬੱਚੀ ਨੂੰ ਸਵੇਰੇ 11 ਵਜੇ ਦੇ ਕਰੀਬ ਹਸਪਤਾਲ ਲੈ ਕੇ ਆਇਆ ਤੇ ਉਸ ਨਾਲ ਛੇੜਛਾੜ ਕੀਤੀ। ਉਸ ਨੇ ਦੱਸਿਆ ਕਿ ਇੱਕ ਮਰੀਜ਼ ਦੇ ਰਿਸ਼ਤੇਦਾਰ ਨੇ ਇਹ ਸਭ ਕਰਦੇ ਆਰੋਪੀ ਨੂੰ ਫੜ ਲਿਆ ਅਤੇ ਰੌਲਾ ਪਾਇਆ।
ਅਧਿਕਾਰੀ ਨੇ ਦੱਸਿਆ ਕਿ ਆਰੋਪੀ ਠਾਣੇ ਦੇ ਵਿਟਾਵਾ ਖੇਤਰ ਦਾ ਨਿਵਾਸੀ ਹੈ ਅਤੇ ਉਸ ਨੂੰ ਭਾਰਤੀ ਨਿਆਂ ਸੰਹਿਤਾ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਥਾਨਕ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।