Delhi News : ਪੀਜੀ 'ਚ ਰਹਿ ਰਹੀ 22 ਸਾਲਾ ਨਰਸਿੰਗ ਵਿਦਿਆਰਥਣ ਦੀ ਕਮਰੇ 'ਚੋਂ ਲਾਸ਼, ਖੁਦਕੁਸ਼ੀ ਦਾ ਸ਼ੱਕ

ਏਜੰਸੀ

ਖ਼ਬਰਾਂ, ਰਾਸ਼ਟਰੀ

ਛੱਤ ਵਾਲੇ ਪੱਖੇ ਨਾਲ ਲਟਕਦੀਆਂ ਦੋ 'IV ਡ੍ਰਿੱਪਾਂ' ਲਟਕ ਰਹੀਆਂ ਸੀ

22-year-old nursing student Found Dead

Delhi News : ਪੂਰਬੀ ਦਿੱਲੀ ਦੇ ਨਿਊ ਅਸ਼ੋਕ ਨਗਰ ਇਲਾਕੇ 'ਚ ਪੀਜੀ 'ਚ ਰਹਿ ਰਹੀ 22 ਸਾਲਾ ਨਰਸਿੰਗ ਦੀ ਵਿਦਿਆਰਥਣ ਆਪਣੇ ਕਮਰੇ 'ਚ ਮ੍ਰਿਤਕ ਪਾਈ ਗਈ ਹੈ। ਉਸ ਦੇ ਹੱਥ 'ਤੇ ਡ੍ਰਿੱਪਾਂ' ਵਾਲੀ ਸੂਈ ਲੱਗੀ ਹੋਈ ਸੀ। ਸ਼ੱਕ ਹੈ ਕਿ ਵਿਦਿਆਰਥਣ ਨੇ ਖੁਦਕੁਸ਼ੀ ਕਰ ਲਈ ਹੈ।

ਇੱਕ ਪੁਲਿਸ ਅਧਿਕਾਰੀ ਨੇ ਮੰਗਲਵਾਰ ਨੂੰ ਦੱਸਿਆ ਕਿ ਐਤਵਾਰ ਨੂੰ ਪੀਸੀਆਰ ਨੂੰ ਕਾਲ ਕਰਕੇ ਸੂਚਿਤ ਕੀਤਾ ਗਿਆ ਕਿ ਇੱਕ ਮਹਿਲਾ  ਆਪਣੇ ਕਮਰੇ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਪਈ ਹੈ। ਮੌਕੇ 'ਤੇ ਪੁੱਜੀ ਪੁਲਸ ਟੀਮ ਨੇ ਕਮਰੇ ਨੂੰ ਅੰਦਰੋਂ ਤਾਲਾ ਲੱਗਾ ਦੇਖਿਆ।

ਉਨ੍ਹਾਂ ਨੇ ਦੱਸਿਆ ਕਿ ਪੁਲੀਸ ਨੇ ਦਰਵਾਜ਼ਾ ਤੋੜਿਆ। ਮਹਿਲਾ ਆਪਣੇ ਬਿਸਤਰੇ 'ਤੇ ਮ੍ਰਿਤਕ ਮਿਲੀ ਅਤੇ ਉਸਦੇ ਹੱਥ 'ਤੇ ਇੱਕ ਸੂਈ ਲੱਗੀ ਹੋਈ ਸੀ ਅਤੇ ਛੱਤ ਵਾਲੇ ਪੱਖੇ ਨਾਲ ਲਟਕਦੀਆਂ ਦੋ 'IV ਡ੍ਰਿੱਪਾਂ' ਲਟਕ ਰਹੀਆਂ ਸੀ।

ਪੁਲਿਸ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੀ ਰਹਿਣ ਵਾਲੀ ਵਿਦਿਆਰਥਣ ਦੋ ਹੋਰ ਲੜਕੀਆਂ ਨਾਲ ਪੀਜੀ ਵਿੱਚ ਰਹਿੰਦੀ ਸੀ ,ਜੋ ਰੱਖੜੀ ਕਰਕੇ ਘਰ ਗਈਆਂ ਹੋਈਆਂ ਸੀ। ਕਰਾਈਮ ਟੀਮ ਨੇ ਮੌਕੇ ਦਾ ਮੁਆਇਨਾ ਕੀਤਾ ਅਤੇ ਲਾਸ਼ ਨੂੰ ਐਲਬੀਐਸ ਹਸਪਤਾਲ ਦੇ ਮੁਰਦਾਘਰ ਵਿੱਚ ਲਿਜਾਇਆ ਗਿਆ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮੰਗਲਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਲਾਸ਼ ਉਨ੍ਹਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਪੁਲਸ ਦਾ ਕਹਿਣਾ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ। ਹਾਲਾਂਕਿ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।