Badlapur: ਇਨਸਾਨੀਅਤ ਸ਼ਰਮਸਾਰ: 3 ਤੇ 4 ਸਾਲਾਂ ਦੀਆਂ ਦੋ ਬੱਚੀਆਂ ਨੂੰ ਸਕੂਲ ਦੇ ਸਵੀਪਰ ਨੇ ਬਣਾਇਆ ਹਵਸ ਦਾ ਸ਼ਿਕਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

 Badlapur: ਇਸ ਘਟਨਾ ਤੋਂ ਗੁੱਸੇ 'ਚ ਆਏ ਲੋਕਾਂ ਨੇ ਮੰਗਲਵਾਰ (20 ਅਗਸਤ) ਨੂੰ ਬਦਲਾਪੁਰ ਰੇਲਵੇ ਸਟੇਸ਼ਨ 'ਤੇ ਪ੍ਰਦਰਸ਼ਨ ਕੀਤਾ

Shame on humanity: Two girls of 3 and 4 years were made victims of lust by the school sweeper.

 

Badlapur: ਮਹਾਰਾਸ਼ਟਰ ਦੇ ਠਾਣੇ ਦੇ ਬਦਲਾਪੁਰ ਦੇ ਇੱਕ ਸਕੂਲ ਵਿੱਚ 3 ਅਤੇ 4 ਸਾਲ ਦੀਆਂ ਦੋ ਨਾਬਾਲਗ ਬੱਚੀਆਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਗੁੱਸੇ 'ਚ ਆਏ ਲੋਕਾਂ ਨੇ ਮੰਗਲਵਾਰ (20 ਅਗਸਤ) ਨੂੰ ਬਦਲਾਪੁਰ ਰੇਲਵੇ ਸਟੇਸ਼ਨ 'ਤੇ ਪ੍ਰਦਰਸ਼ਨ ਕੀਤਾ। ਲੋਕਲ ਟਰੇਨਾਂ ਨੂੰ ਰੋਕ ਦਿੱਤਾ ਗਿਆ ਹੈ।

ਪੁਲਿਸ ਹੁਣ ਤੱਕ ਇਸ ਮਾਮਲੇ ਵਿੱਚ ਸਕੂਲ ਦੇ ਸਵੀਪਰ (ਅਕਸ਼ੇ ਸ਼ਿੰਦੇ) ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਮੁਲਜ਼ਮ ਨੇ 17 ਅਗਸਤ ਨੂੰ ਬਾਥਰੂਮ ਵਿੱਚ ਲੜਕੀਆਂ ਦਾ ਜਿਨਸੀ ਸ਼ੋਸ਼ਣ ਕੀਤਾ ਸੀ। ਅਗਲੇ ਦਿਨ 18 ਅਗਸਤ ਨੂੰ ਜਦੋਂ ਮਾਪਿਆਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਐਫਆਈਆਰ ਦਰਜ ਕਰਵਾਈ। ਪੁਲਿਸ ਨੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਅਨੁਸਾਰ ਸਕੂਲ ਵਿੱਚ ਘਟਨਾ ਵਾਲੀ ਥਾਂ ਦਾ ਸੀਸੀਟੀਵੀ ਬੰਦ ਪਾਇਆ ਗਿਆ। ਮਾਮਲੇ ਦੀ ਜਾਂਚ 'ਚ ਲਾਪ੍ਰਵਾਹੀ ਕਾਰਨ ਮਹਿਲਾ ਪੁਲਿਸ ਅਧਿਕਾਰੀ ਸ਼ੁਭਦਾ ਸ਼ਿਤੋਲੇ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਕੂਲ ਮੈਨੇਜਮੈਂਟ ਨੇ ਪ੍ਰਿੰਸੀਪਲ, ਕਲਾਸ ਟੀਚਰ ਅਤੇ ਸਟਾਫ਼ ਵਿੱਚੋਂ ਇੱਕ ਮਹਿਲਾ ਨੂੰ ਮੁਅੱਤਲ ਕਰ ਦਿੱਤਾ ਹੈ।

ਮੰਗਲਵਾਰ ਸਵੇਰੇ 8 ਵਜੇ ਗੁੱਸੇ 'ਚ ਆਏ ਲੋਕਾਂ ਨੇ ਬਦਲਾਪੁਰ ਰੇਲਵੇ ਸਟੇਸ਼ਨ ਦੀ ਪਟੜੀ 'ਤੇ ਖੜ੍ਹੇ ਹੋ ਕੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਕਈ ਟਰੇਨਾਂ ਨੂੰ ਰੋਕ ਦਿੱਤਾ ਗਿਆ। ਪੁਲਿਸ ਨੇ ਭੀੜ ਨੂੰ ਕਾਬੂ ਕਰਨ ਲਈ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਕੀਤਾ। ਪੁਲਿਸ 'ਤੇ ਪਥਰਾਅ ਵੀ ਕੀਤਾ ਗਿਆ।

ਦੂਜੇ ਪਾਸੇ ਲੋਕਾਂ ਨੇ ਸਕੂਲ ਅੰਦਰ ਦਾਖਲ ਹੋ ਕੇ ਪ੍ਰਦਰਸ਼ਨ ਕੀਤਾ ਅਤੇ ਭੰਨਤੋੜ ਕੀਤੀ। ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। ਕਲਿਆਣ ਬਦਲਾਪੁਰ ਲੋਕਲ ਰੇਲ ਸੇਵਾ ਇੱਕ ਘੰਟੇ ਤੋਂ ਵੱਧ ਸਮੇਂ ਤੋਂ ਠੱਪ ਰਹੀ। ਇਸ ਦੇ ਵਿਰੋਧ ਵਿੱਚ ਕਈ ਜਥੇਬੰਦੀਆਂ ਵੱਲੋਂ ਅੱਜ ਬਦਲਾਪੁਰ ਬੰਦ ਦਾ ਐਲਾਨ ਕੀਤਾ ਗਿਆ ਸੀ।