ਨੋਇਡਾ 'ਚ ਇਕ ਰਿਹਾਇਸ਼ੀ ਸੁਸਾਇਟੀ ਦੀ ਕੰਧ ਡਿੱਗਣ ਨਾਲ ਚਾਰ ਲੋਕਾਂ ਦੀ ਮੌਤ  

ਏਜੰਸੀ

ਖ਼ਬਰਾਂ, ਰਾਸ਼ਟਰੀ

'ਬਚਾਅ ਅਤੇ ਰਾਹਤ ਕਾਰਜ ਜਾਰੀ ਹਨ।

Four people died after the wall of a residential society collapsed in Noida

 

ਨੋਇਡਾ - ਨੋਇਡਾ ਵਿਚ ਮੰਗਲਵਾਰ ਨੂੰ ਇੱਕ ਰਿਹਾਇਸ਼ੀ ਸੁਸਾਇਟੀ ਦੀ ਬਾਹਰੀ ਕੰਧ ਦਾ ਇੱਕ ਹਿੱਸਾ ਢਹਿ ਗਿਆ, ਜਿਸ ਕਾਰਨ ਚਾਰ ਲੋਕਾਂ ਦੀ ਮਲਬੇ ਹੇਠ ਦਬਣ ਕਰ ਕੇ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸਾ ਸੈਕਟਰ-21 ਸਥਿਤ ਜਲ ਵਾਯੂ ਵਿਹਾਰ ਵਿਖੇ ਵਾਪਰਿਆ ਅਤੇ ਕਈ ਮਜ਼ਦੂਰਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ ਹੈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਲਬੇ 'ਚੋਂ 12 ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ ਅਤੇ ਚਾਰ ਲੋਕਾਂ ਦੀ ਮੌਤ ਹੋ ਗਈ ਹੈ।  ਅਧਿਕਾਰੀ ਨੇ ਕਿਹਾ, ''ਬਚਾਅ ਅਤੇ ਰਾਹਤ ਕਾਰਜ ਜਾਰੀ ਹਨ। ਮੌਕੇ 'ਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਅਤੇ ਸੀਨੀਅਰ ਅਧਿਕਾਰੀ ਸਮੇਤ ਪੁਲਸ ਕਰਮਚਾਰੀ ਮੌਜੂਦ ਹਨ।