BSF Bus Accident : ਜੰਮੂ-ਕਸ਼ਮੀਰ ਦੇ ਬਡਗਾਮ 'ਚ BSF ਜਵਾਨਾਂ ਦੀ ਬੱਸ ਖੱਡ 'ਚ ਡਿੱਗੀ, 4 ਦੀ ਮੌਤ ,36 ਜਵਾਨ ਜ਼ਖਮੀ
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਚੋਣ ਡਿਊਟੀ ਵਿੱਚ ਲੱਗੇ ਬੀਐਸਐਫ ਜਵਾਨਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਸੜਕ ਤੋਂ ਫਿਸਲ ਕੇ ਖੱਡ ਵਿੱਚ ਜਾ ਡਿੱਗੀ
BSF Bus Accident : ਜੰਮੂ-ਕਸ਼ਮੀਰ ਦੇ ਬਡਗਾਮ ਤੋਂ ਇੱਕ ਦੁਖਦ ਖ਼ਬਰ ਸਾਹਮਣੇ ਆਈ ਹੈ, ਜਿੱਥੇ ਬੀਐਸਐਫ ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਖੱਡ ਵਿੱਚ ਡਿੱਗ ਗਈ ਹੈ। ਇਸ ਹਾਦਸੇ 'ਚ 4 ਜਵਾਨਾਂ ਦੀ ਮੌਤ ਹੋ ਗਈ ਅਤੇ 36 ਜਵਾਨ ਜ਼ਖ਼ਮੀ ਹੋ ਗਏ ਹਨ। ਜ਼ਖਮੀਆਂ ਨੂੰ ਬਡਗਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਇਹ ਹਾਦਸਾ ਬਡਗਾਮ ਜ਼ਿਲ੍ਹੇ ਦੇ ਬਰੇਲ ਵਾਟਰਹੋਲ ਇਲਾਕੇ ਵਿੱਚ ਵਾਪਰਿਆ। ਇਸ ਭਿਆਨਕ ਹਾਦਸੇ ਕਾਰਨ ਬੱਸ ਚਕਨਾਚੂਰ ਹੋ ਗਈ।ਇਹ ਹਾਦਸਾ ਸ਼ੁੱਕਰਵਾਰ ਨੂੰ ਉਸ ਸਮੇਂ ਵਾਪਰਿਆ ਜਦੋਂ ਚੋਣ ਡਿਊਟੀ ਵਿੱਚ ਲੱਗੇ ਬੀਐਸਐਫ ਜਵਾਨਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਸੜਕ ਤੋਂ ਫਿਸਲ ਕੇ ਖੱਡ ਵਿੱਚ ਜਾ ਡਿੱਗੀ।
ਇਕ ਅਧਿਕਾਰੀ ਨੇ ਦੱਸਿਆ ਕਿ ਬੀਐੱਸਐੱਫ ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਬਰੇਲ ਪਿੰਡ 'ਚ ਸੜਕ ਤੋਂ ਫਿਸਲ ਗਈ ਅਤੇ ਖੱਡ 'ਚ ਡਿੱਗ ਗਈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਬੀਐਸਐਫ ਦੇ 4 ਜਵਾਨ ਸ਼ਹੀਦ ਹੋ ਗਏ ਜਦਕਿ ਦੋ ਦਰਜਨ ਤੋਂ ਵੱਧ ਜ਼ਖ਼ਮੀ ਹੋ ਗਏ।ਜ਼ਖਮੀਆਂ ਨੂੰ ਬਡਗਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਘਟਨਾ ਦਾ ਜਾਇਜ਼ਾ ਲਿਆ ਹੈ।
ਕੁਝ ਦਿਨ ਪਹਿਲਾਂ ਵੀ ਵਾਪਰਿਆ ਸੀ ਇੱਕ ਹਾਦਸਾ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੰਗਲਵਾਰ ਨੂੰ ਰਾਜੌਰ 'ਚ ਹਾਦਸਾ ਵਾਪਰਿਆ ਸੀ, ਜਿਸ 'ਚ ਫੌਜ ਦੀ ਇਕ ਗੱਡੀ ਸੜਕ ਤੋਂ ਫਿਸਲ ਕੇ ਟੋਏ 'ਚ ਜਾ ਡਿੱਗੀ ਸੀ। ਉਸ ਹਾਦਸੇ ਵਿੱਚ ਚਾਰ ਜਵਾਨ ਜ਼ਖ਼ਮੀ ਹੋ ਗਏ ਸਨ, ਜੋ ਚਾਰੋਂ ਹੀ ਕਮਾਂਡਰ ਸਨ, ਜਿਨ੍ਹਾਂ ਨੂੰ ਸਥਾਨਕ ਪਿੰਡ ਵਾਸੀਆਂ ਨੇ ਬਚਾਇਆ ਸੀ। ਇਸ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਲਾਂਸ ਨਾਇਕ ਬਲਜੀਤ ਸਿੰਘ ਦੀ ਮੌਤ ਹੋ ਗਈ ਸੀ।