ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਨੂੰ ਮਿਲੇ ਮੋਦੀ, ਵਿਕਾਸ ਦੇ ਮੁੱਦੇ ਤੇ ਹੋਈ ਗੱਲਬਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤ ਦੇ ਦੌਰੇ ਤੇ ਆਏ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੌਦੀ ਨੇ ਬੀਤੇ ਦਿਨ ਆਪਸੀ ਮੁਲਾਕਾਤ ਕੀਤੀ।

Modi with Ranil

ਨਵੀਂ ਦਿੱਲੀ, ( ਭਾਸ਼ਾ ) : ਭਾਰਤ ਦੇ ਦੌਰੇ ਤੇ ਆਏ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੌਦੀ ਨੇ ਬੀਤੇ ਦਿਨ ਆਪਸੀ ਮੁਲਾਕਾਤ ਕੀਤੀ। ਵਿਕਰਮਸਿੰਘੇ ਦੋਹਾਂ ਦੇਸ਼ਾਂ ਵਿਚਕਾਰ ਕਾਰੋਬਾਰ, ਨਿਵੇਸ਼, ਸ਼ਿਪਿੰਗ ਸੁਰੱਖਿਆ ਸਮੇਤ ਹੋਰਨਾਂ ਖੇਤਰਾਂ ਵਿਚ ਆਪਸੀ ਸਬੰਧਾਂ ਨੂੰ ਹੋਰ ਵੀ ਡੂੰਘਾ ਅਤੇ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਭਾਰਤ ਦੌਰੇ ਤੇ ਆਏ ਹਨ। ਦੋਹਾਂ ਦੇ ਵਿਚਕਾਰ ਗੱਲਬਾਤ ਦੌਰਾਨ ਇਨਾਂ ਮੁੱਦਿਆਂ ਦੇ ਗੱਲਬਾਤ ਸੰਭਵ ਹੈ। ਇਸ ਤੋਂ ਪਹਿਲਾਂ ਵਿਕਰਮਸਿੰਘੇ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਵੀ ਮੁਲਾਕਾਤ ਕੀਤੀ।

ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਪੀਐਮ ਵਿਕਰਮਸਿੰਘੇ ਵਿਚਕਾਰ ਲਗਭਗ ਅੱਧਾ ਘੰਟਾ ਮੁਲਾਕਾਤ ਹੋਈ। ਰਾਜਨਾਥ ਸਿੰਘ ਨੇ ਇਸ ਮੁਲਾਕਾਤ ਨੂੰ ਬਹੁਤ ਲਾਹੇਵੰਦ ਦਸਿਆ। ਦਸ ਦਈਏ ਕਿ ਇਸ ਦੌਰਾਨ ਭਾਰਤ ਅਤੇ ਸ਼੍ਰੀਲੰਕਾ ਵਿਚ ਸੁਰੱਖਿਆ, ਅਤਿਵਾਦ ਅਤੇ ਵਿਰੋਧੀ ਸਹਿਯੋਗ ਨਾਲ ਸਬੰਧਤ ਵਿਸ਼ਿਆਂ ਤੇ ਗੱਲਬਾਤ ਹੋਈ। ਬੈਠਕ ਤੋਂ ਬਾਅਦ ਰਾਜਨਾਥ ਨੇ ਟਵੀਟ ਕਰ ਕੇ ਦਸਿਆ ਕਿ ਖੇਤਰ ਵਿਚ ਸੁਰੱਖਿਆ ਅਤੇ ਅਤਿਵਾਦ ਨਾਲ ਸਬੰਧਤ ਵਿਸ਼ਿਆਂ ਤੇ ਭਾਰਤ ਅਤੇ ਸ਼੍ਰੀਲੰਕਾਂ ਵਿਚ ਸਹਿਯੋਗ ਨੂੰ ਹੋਰ ਵੀ ਮਜ਼ਬੂਤ ਬਣਾਉਣ ਤੇ ਵਿਚਾਰ ਚਰਚਾ ਕੀਤੀ ਗਈ।

ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਵੀ ਅੱਜ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਵਿਕਰਮਸਿੰਘੇ ਦੇ ਨਾਲ ਮੁਲਾਕਾਤ ਕੀਤੀ। ਸੁਸ਼ਮਾ ਸਵਰਾਜ ਅਤੇ ਵਿਕਰਮਸਿੰਘੇ ਨੇ ਦੋਹਾਂ ਦੇਸ਼ਾਂ ਵਿਚਕਾਰ ਸਬੰਧਾਂ ਨੂੰ ਵਧਾਉਣ ਦੇ ਤਰੀਕਿਆਂ ਤੇ ਚਰਚਾ ਕੀਤੀ। ਇਸ ਮੁਲਾਕਾਤ ਤੋਂ ਬਾਅਦ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕਰਕੇ ਕਿਹਾ ਕਿ ਇਕ ਨੇੜਲੇ ਦੋਸਤ ਨਾਲ ਸਾਡੀ ਸਾਂਝੇਦਾਰੀ ਨੂੰ ਡੂੰਘਾ ਬਣਾਉਣ ਲਈ ਲਗਾਤਾਰ ਵਚਨਬੱਧਤਾ। ਸੁਸ਼ਮਾ ਸਵਰਾਜ ਨੇ ਸ਼੍ਰੀਲੰਕਾ ਦੇ ਪ੍ਰਧਾਨਮੰਤਰੀ ਰਾਨਿਲ ਵਿਕਰਮਸਿੰਘੇ ਨਾਲ ਮੁਲਾਕਾਤ ਕੀਤੀ।

ਦਿਪੱਖੀ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਵਿਕਾਸ ਪਰਿਯੋਜਨਾਵਾਂ ਦੇ ਵਿਕਾਸ ਦੀ ਸਮੀਖਿਆ ਕਰਨ ਬਾਰੇ ਵਿਚਾਰਾਂ ਤੇ ਵੀ ਵਿਸਤਾਰ ਸਹਿਤ ਗੱਲਬਾਤ ਹੋਈ। ਇਸ ਤੋਂ ਪਹਿਲਾਂ ਸ਼ੁਕਰਵਾਰ ਨੂੰ ਕਾਂਗਰਸ ਮੁਖੀ ਰਾਹੁਲ ਗਾਂਧੀ ਨੇ ਸ਼ੁਕਰਵਾਰ ਨੂੰ ਸ਼੍ਰੀਲੰਕਾਂ ਦੇ ਪ੍ਰਧਾਨਮੰਤਰੀ ਰਾਨਿਲ ਵਿਕਰਮਸਿੰਘੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਨੇਤਾਵਾਂ ਨੇ ਭਾਰਤ ਅਤੇ ਸ਼੍ਰੀਲੰਕਾਂ ਵਿਚਕਾਰ ਦੋ ਪੱਖੀ ਸਬੰਧਾਂ ਤੇ ਚਰਚਾ ਕੀਤੀ।

ਬੈਠਕ ਵਿਚ ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ, ਸਾਂਝੇ ਪ੍ਰਗਤੀਸ਼ੀਲ ਗਠਜੋੜ ਦੀ ਮੁਖੀ ਸੋਨੀਆ ਗਾਂਧੀ ਅਤੇ ਕਾਂਗਰਸ ਦੇ ਵਿਦੇਸ਼ ਮਾਮਲਿਆਂ ਦੇ ਵਿਭਾਗ ਦੇ ਪ੍ਰਮੁਖ ਆਨੰਦ ਸ਼ਰਮਾ ਸਮੇਤ ਸ਼੍ਰੀਲੰਕਾਂ ਦੇ ਕੁਝ ਅਧਿਕਾਰੀ ਵੀ ਮੋਜੂਦ ਸਨ। ਵਿਕਰਮਸਿੰਘੇ ਨਾਲ ਮੁਲਾਕਾਤ ਤੋਂ ਬਾਅਦ ਰਾਹੁਲ ਨੇ ਫੇਸਬੁਕ ਪੋਸਟ ਵਿਚ ਕਿਹਾ ਕਿ ਸ਼੍ਰੀਲੰਕਾਂ ਦੇ ਪ੍ਰਧਾਨਮੰਤਰੀ ਰਾਨਿਲ ਵਿਕਰਮਸਿੰਘੇ ਨਾਲ ਮੁਲਾਕਾਤ ਵਧੀਆ ਰਹੀ। ਇਤਿਹਾਸਕ ਅਤੇ ਸੱਭਿਆਚਾਰਕ ਤੌਰ  ਤੇ ਦੋਹੀਂ ਦੇਸ਼ ਇਕ-ਦੂਜੇ ਦੇ ਬਹੁਤ ਨੇੜੇ ਹਨ। ਦਸ ਦਈਏ ਕਿ ਸ਼੍ਰੀਲੰਕਾਂ ਦੇ ਪ੍ਰਧਾਨਮੰਤਰੀ ਵਿਕਰਮਸਿੰਘੇ ਤਿੰਨ ਦਿਨੀ ਦੌਰੇ ਤੇ ਵੀਰਵਾਰ ਨੂੰ ਭਾਰਤ ਪਹੁੰਚੇ ਸਨ।