16 ਦੁਰਲੱਭ ਹੱਥ ਲਿਖਤ ਸਰੂਪਾਂ ਦੇ ਦਰਸ਼ਨ ਕਰਵਾਏਗੀ ਵਿਸ਼ੇਸ਼ ਬੱਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਯੂਨੀਵਰਸਟੀ ਦੇ ਸਹਿਯੋਗ ਸਦਕਾ ਵਿਸ਼ੇਸ਼ ਬੱਸ 21 ਅਕਤੂਬਰ ਨੂੰ ਪੰਜਾਬੀ ਯੂਨੀਵਰਸਟੀ ਤੋਂ ਰਵਾਨਾ ਕੀਤੀ ਜਾਵੇਗੀ।

Special Bus

ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਦੁਰਲੱਭ ਤੇ ਪੁਰਾਤਨ ਹੱਥ ਲਿਖਤ ਸਰੂਪਾਂ ਦੇ ਦਰਸ਼ਨ ਕਰਵਾਉਣ ਦੇ ਮਕਸਦ ਲਈ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਟੀ ਪਟਿਆਲਾ ਦੇ ਸਹਿਯੋਗ ਸਦਕਾ ਇਕ ਵਿਸ਼ੇਸ਼ ਬੱਸ 21 ਅਕਤੂਬਰ ਨੂੰ ਪੰਜਾਬੀ ਯੂਨੀਵਰਸਟੀ ਪਟਿਆਲਾ ਤੋਂ ਰਵਾਨਾ ਕੀਤੀ ਜਾਵੇਗੀ।

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਟਰੱਸਟ ਦੇ ਬਾਨੀ ਤੇ ਦੁਬਈ ਦੇ ਨਾਮਵਰ ਕਾਰੋਬਾਰੀ ਅਤੇ ਉੱਘੇ ਸਮਾਜ ਸੇਵਕ ਡਾ.ਐਸ ਪੀ.ਸਿੰਘ ਓਬਰਾਏ ਤੇ ਡਾ ਸਰਬਜਿੰਦਰ ਸਿੰਘ ਪ੍ਰੋਫ਼ੈਸਰ ਅਤੇ ਮੁਖੀ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਨੇ ਦਸਿਆ ਕਿ ਟਰੱਸਟ ਵਲੋਂ 62 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਇਸ ਬੱਸ ਵਿਚ 16 ਪੁਰਾਤਨ ਦੁਰਲੱਭ ਹੱਥ ਲਿਖਤ ਸਰੂਪ ਸੁਸ਼ੋਭਿਤ ਕੀਤੇ ਜਾਣਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।