ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ ਵਾਤਾਵਰਨ ਨੂੰ ਬਚਾਉਣ ਲਈ ਇਕਜੁੱਟ ਹੋਣ ਦੀ ਲੋੜ- CM ਕੇਜਰੀਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੇਕਰ ਸਾਰੀਆਂ ਸੂਬਾ ਸਰਕਾਰਾਂ ਇਸ ਸਮੱਸਿਆ ਦੇ ਹੱਲ ਲਈ ਇਕ ਹੋ ਜਾਣ ਤਾਂ 4 ਸਾਲ ਤੋਂ ਘੱਟ ਸਮੇਂ 'ਚ ਅਸੀਂ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰ ਸਕਦੇ ਹਾਂ।

Kejriwal

ਨਵੀਂ ਦਿੱਲੀ: ਕੁਝ ਸਾਲਾਂ ਤੋਂ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੀ ਬਹੁਤ ਗੰਭੀਰ ਸਮੱਸਿਆ ਬਣੀ ਹੋਈ ਹੈ। ਸਰਦੀਆਂ ਦੇ ਮਹੀਨਿਆਂ ਵਿੱਚ ਅਕਸਰ ਇਹ ਹੋਰ ਵੱਧ ਜਾਂਦਾ ਹੈ। ਦਿੱਲੀ 'ਚ ਤੇ ਆਸਪਾਸ ਦੇ ਸੂਬਿਆਂ 'ਚ ਹਵਾ ਪ੍ਰਦੂਸ਼ਣ ਦੀ ਸਮੱਸਿਆ ਦਿਨ-ਬ-ਦਿਨ ਵਧਦੀ ਜਾ ਰਹੀ ਹੈ। ਇਸ ਦੇ ਚਲਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਵਾਤਾਵਰਨ ਮੰਤਰੀ ਤੇ ਦਿੱਲੀ ਨਾਲ ਲੱਗਦੇ ਸੂਬਿਆਂ ਯੂਪੀ, ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀਆਂ ਨੂੰ ਅਪੀਲ ਕੀਤੀ ਕਿ ਉਹ ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ।

CM ਕੇਜਰੀਵਾਲ ਨੇ ਕੀਤੀ ਅਪੀਲ 
ਮੁੱਖ ਮੰਤਰੀ ਕੇਜਰੀਵਾਲ ਨੇ ਅੱਗੇ ਸਾਰੇ ਲੀਡਰਾਂ ਨੂੰ ਅਪੀਲ ਕੀਤੀ ਕਿ ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ ਸਿਆਸਤ ਨੂੰ ਛੱਡ ਕੇ ਵਾਤਾਵਰਨ ਨੂੰ ਬਚਾਉਣ ਲਈ ਇਸ ਸਮੇਂ ਇਕਜੁੱਟ ਹੋਣ ਦੀ ਲੋੜ ਹੈ। ਹਵਾ ਪ੍ਰਦੂਸ਼ਣ ਖਿਲਾਫ ਸਾਂਝੇ ਸੰਘਰਸ਼ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਜੇਕਰ ਸਾਰੀਆਂ ਸੂਬਾ ਸਰਕਾਰਾਂ ਇਸ ਸਮੱਸਿਆ ਦੇ ਹੱਲ ਲਈ ਇਕ ਹੋ ਜਾਣ ਤਾਂ 4 ਸਾਲ ਤੋਂ ਘੱਟ ਸਮੇਂ 'ਚ ਅਸੀਂ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰ ਸਕਦੇ ਹਾਂ।

ਕੇਜਰੀਵਾਲ ਨੇ ਕਿਹਾ ਕਿ ਪ੍ਰਦੂਸ਼ਣ ਨਾਲ ਨਜਿੱਠਣ ਲਈ ਰਾਜਨੀਤਿਕ ਇੱਛਾ ਸ਼ਕਤੀ ਦੀ ਲੋੜ ਹੈ। ਜੇ ਸਾਰੀਆਂ ਸਰਕਾਰਾਂ ਅਤੇ ਪਾਰਟੀਆਂ ਰਾਜਨੀਤੀ ਛੱਡਦੀਆਂ ਹਨ ਅਤੇ ਇਮਾਨਦਾਰੀ ਨਾਲ ਕੰਮ ਕਰਦੀਆਂ ਹਨ, ਤਾਂ ਪ੍ਰਦੂਸ਼ਣ ਨੂੰ ਖਤਮ ਕਰਨ ਲਈ ਚਾਰ ਸਾਲਾਂ ਦੀ ਉਡੀਕ ਕਰਨ ਦੀ ਜ਼ਰੂਰਤ ਨਹੀਂ ਹੈ।

ਕੇਂਦਰੀ ਵਾਤਾਵਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨਾਲ ਸਹਿਮਤੀ ਜਤਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੂੰ ਪਰਾਲੀ ਸਾੜੇ ਜਾਣ ਦੀਆਂ ਘਟਨਾਵਾਂ ’ਤੇ ਬੋਲਿਆ ਕਿ ਦਿੱਲੀ-ਐੱਨਸੀਆਰ ’ਚ ਪ੍ਰਦੂਸ਼ਣ ਫੈਲਦਾ ਹੈ। ਪਰਾਲੀ ਸਾੜਨਾ ਇਕ ਵੱਡੀ ਸਮੱਸਿਆ ਹੈ ਅਤੇ ਕੇਜਰੀਵਾਲ ਨੇ ਉਨ੍ਹਾਂ ਦੇ ਇਸ ਬਿਆਨ ਨਾਲ ਸਹਿਮਤੀ ਨਹੀਂ ਜਤਾਈ ਕਿ ਥੋੜੇ ਸਮੇਂ ਵਿਚ ਹੀ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ।