ਆਗਰਾ ਪੁਲਿਸ ਨੇ ਪ੍ਰਿਯੰਕਾਂ ਗਾਂਧੀ ਨੂੰ ਹਿਰਾਸਤ 'ਚ ਲਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਧਾਰਾ 144 ਦਾ ਦਿੱਤਾ ਹਵਾਲਾ

Priyanka Gandhi Vadra

 

ਆਗਰਾ : ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ।  ਦੱਸ ਦੇਈਏ ਕਿ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਾਰੇ  ਗਏ ਨੌਜਵਾਨ ਅਰੁਣ ਵਾਲਮੀਕਿ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਸਨ। ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਲਾਈਨ ਲਿਜਾਇਆ ਜਾ ਰਿਹਾ ਹੈ | ਪੁਲਿਸ ਦਾ ਕਹਿਣਾ ਹੈ ਕੀ ਪ੍ਰਿਅੰਕਾ ਗਾਂਧੀ ਨੂੰ ਆਗਰਾ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ |  

 

 

ਆਗਰਾ ਜਾਣ ਤੋਂ ਰੋਕਣ 'ਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ 'ਪੁਲਿਸ ਦੀ ਸਥਿਤੀ ਖੁਦ ਅਜਿਹੀ ਹੋ ਗਈ ਹੈ ਕਿ ਉਹ ਕੁਝ ਵੀ ਕਹਿਣ ਦੇ ਸਮਰੱਥ ਨਹੀਂ ਹਨ। ਉਨ੍ਹਾਂ ਦੇ ਅਧਿਕਾਰੀ ਇਹ ਵੀ ਜਾਣਦੇ ਹਨ ਕਿ ਇਹ ਗਲਤ ਹੈ ਅਤੇ ਇਸਦੇ ਪਿੱਛੇ ਕਾਨੂੰਨ ਵਿਵਸਥਾ ਦਾ ਕੋਈ ਮੁੱਦਾ ਨਹੀਂ ਹੈ। ਹਰ ਜਗ੍ਹਾ ਇਹ ਕਿਹਾ ਜਾਂਦਾ ਹੈ ਕਿ ਧਾਰਾ 144 ਹੈ।