ਫਸਲ ਖ਼ਰਾਬ ਹੋਣ 'ਤੇ ਮਿਲੇਗਾ 50 ਹਜ਼ਾਰ ਪ੍ਰਤੀ ਹੈਕਟੇਅਰ ਮੁਆਵਜ਼ਾ - CM ਕੇਜਰੀਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਡੇਢ ਮਹੀਨੇ ਦੇ ਅੰਦਰ ਮਿਲ ਜਾਵੇਗਾ ਮੁਆਵਜ਼ਾ

Arvind Kejriwal

 

ਨਵੀਂ ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਦਿੱਲੀ ਸਰਕਾਰ ਉਨ੍ਹਾਂ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਹੈਕਟੇਅਰ ਮੁਆਵਜ਼ਾ ਦੇਵੇਗੀ ਜਿਨ੍ਹਾਂ ਦੀ ਫਸਲ ਮੀਂਹ ( Kejriwal government's big announcement for farmers) ਕਾਰਨ ਨੁਕਸਾਨੀ ਗਈ।

  ਹੋਰ ਵੀ ਪੜ੍ਹੋ: ਲੁਟੇਰਿਆਂ ਦਾ ਸੁਨਿਆਰੇ ਨੇ ਕੀਤਾ ਬਹਾਦੁਰੀ ਨਾਲ ਸਾਹਮਣਾ, ਪਾਈਆਂ ਭਾਜੜਾਂ

  ਹੋਰ ਵੀ ਪੜ੍ਹੋ: ਦਰਦਨਾਕ ਹਾਦਸਾ: ਤੇਜ਼ ਰਫਤਾਰ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਜ਼ਬਰਦਸਤ ਟੱਕਰ, ਦੋ ਲੋਕਾਂ ਦੀ ਹੋਈ ਮੌਤ

ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਦਿੱਲੀ ਦੇ ਕੁਝ ਕਿਸਾਨ ਮੈਨੂੰ ਮਿਲਣ ਆਏ ਸਨ। ਮੀਂਹ ਕਾਰਨ ਉਨ੍ਹਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ। ਮੈਂ ਉਹਨਾਂ ਨੂੰ ਕਿਹਾ ਕਿ ਅਸੀਂ ਹਰ ਮੁਸੀਬਤ ਵਿੱਚ ਤੁਹਾਡੇ ਨਾਲ ਖੜੇ ਹਾਂ। ਜਦੋਂ ਤੋਂ ਸਾਡੀ ਸਰਕਾਰ ਆਈ ਹੈ, ਅਸੀਂ ਮੁਸੀਬਤ ਦੀ ਸਥਿਤੀ ਵਿੱਚ 50 ਹਜ਼ਾਰ ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ (Kejriwal government's big announcement for farmers)  ਮੁਆਵਜ਼ਾ ਦਿੱਤਾ ਹੈ।

 

ਉਨ੍ਹਾਂ ਕਿਹਾ ਕਿ ਇਸ ਵਾਰ ਵੀ ਜਿਨ੍ਹਾਂ ਕਿਸਾਨਾਂ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ 50,000 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਇਸਦੇ ਲਈ ਅਸੀਂ ਸਰਵੇਖਣ ਸ਼ੁਰੂ ਕੀਤਾ ਹੈ। ਹਰੇਕ ਨੂੰ ਲਗਭਗ ਡੇਢ ਮਹੀਨੇ ਦੇ ਅੰਦਰ ਮੁਆਵਜ਼ਾ ਮਿਲ ਜਾਵੇਗਾ। ਜੇਕਰ ਕਿਸਾਨ ਦੀ ਫਸਲ ਨੁਕਸਾਨੀ ਗਈ ਹੈ ਤਾਂ ਚਿੰਤਾ ਨਾ ਕਰਨ, ਅਸੀਂ ਤੁਹਾਡੇ ਨਾਲ ਖੜ੍ਹੇ ਹਾਂ। ਜਲਦੀ ਤੋਂ ਜਲਦੀ ਪੂਰਾ (Kejriwal government's big announcement for farmers) ​ ਮੁਆਵਜ਼ਾ ਦੇਣ ਦੀ ਕੋਸ਼ਿਸ਼ ਕਰਾਂਗਾ।

 

  ਹੋਰ ਵੀ ਪੜ੍ਹੋ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਜ਼ਬਰਦਸਤ ਧਮਾਕਾ