ਲਖੀਮਪੁਰ ਖੇੜੀ ਮਾਮਲੇ ’ਤੇ ਅੱਜ ਸੁਣਵਾਈ ਕਰੇਗੀ ਸੁਪਰੀਮ ਕੋਰਟ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੁਪਰੀਮ ਕੋਰਟ ਲਖੀਮਪੁਰ ਖੇੜੀ ਵਿਚ 3 ਅਕਤੂਬਰ ਨੂੰ ਹੋਈ ਹਿੰਸਾ ਮਾਮਲੇ ਵਿਚ ਅੱਜ ਸੁਣਵਾਈ ਕਰੇਗੀ।

Lakhimpur Kheri: Supreme Court to hear today PIL seeking fair probe

ਨਵੀਂ ਦਿੱਲੀ: ਸੁਪਰੀਮ ਕੋਰਟ ਲਖੀਮਪੁਰ ਖੇੜੀ ਵਿਚ 3 ਅਕਤੂਬਰ ਨੂੰ ਹੋਈ ਹਿੰਸਾ ਮਾਮਲੇ ਵਿਚ ਅੱਜ ਸੁਣਵਾਈ ਕਰੇਗੀ। ਇਸ ਘਟਨਾ ਵਿਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਪ੍ਰਧਾਨ ਜੱਜ ਐਨਵੀ ਰਮਣ, ਜੱਜ ਸੂਰਿਆਕਾਂਤ ਅਤੇ ਜੱਜ ਹਿਮਾ ਕੋਹਲੀ ਦੀ ਇਕ ਬੈਂਚ ਮਾਮਲੇ ’ਤੇ ਸੁਣਵਾਈ ਕਰੇਗੀ।

Supreme Court

ਹੋਰ ਪੜ੍ਹੋ: ‘ਸਰਬ ਲੋਹ’ ਤੇ ਗੁਰੂ ਗ੍ਰੰਥ ਸਾਹਿਬ ਨੂੰ ਬਰਾਬਰੀ 'ਤੇ ਰੱਖ ਕੇ ਇਕ ਨਾਲ ਕੀਤੀ ਛੇੜ ਛਾੜ ਨੂੰ ‘ਗੁਰੂ ਦੀ ਬੇਅਦਬੀ’ ਕਹਿਣਾ ਠੀਕ ਵੀ  ਹੈ?

ਇਸੇ ਬੈਂਚ ਨੇ ਅੱਠ ਲੋਕਾਂ ਦੀ ਬੇਰਹਿਮੀ ਨਾਲ ਹਤਿਆ ਮਾਮਲੇ ਵਿਚ ਉਤਰ ਪ੍ਰਦੇਸ਼ ਸਰਕਾਰ ਦੀ ਕਾਰਵਾਈ ’ਤੇ 8 ਅਕਤੂਬਰ ਨੂੰ ਨਾਰਾਜ਼ਗੀ ਜ਼ਾਹਰ ਕੀਤੀ ਸੀ। ਮਾਮਲੇ ਵਿਚ ਹਾਲੇ ਤਕ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਸਮੇਤ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੀਜੇਆਈ ਨੂੰ ਇਕ ਚਿੱਠੀ ਲਿਖ ਕੇ ਦੋ ਵਕੀਲਾਂ ਨੇ ਘਟਨਾ ਦੀ ਉਚ ਪਧਰੀ ਨਿਆਂਇਕ ਜਾਂਚ ਦੀ ਮੰਗ ਕੀਤੀ ਸੀ, ਜਿਸ ਵਿਚ ਸੀਬੀਆਈ ਨੂੰ ਵੀ ਸ਼ਾਮਲ ਕਰਨ ਦੀ ਮੰਗ ਵੀ ਕੀਤੀ ਗਈ ਸੀ।

Lakhimpur Kheri Case

ਹੋਰ ਪੜ੍ਹੋ: ਅੱਜ ਦਾ ਹੁਕਮਨਾਮਾ (20 ਅਕਤੂਬਰ 2021)

ਇਸ ਤੋਂ ਬਾਅਦ ਹੀ ਸਿਖਰਲੀ ਅਦਾਲਤ ਨੇ ਮਾਮਲੇ ’ਤੇ ਸੁਣਵਾਈ ਸ਼ੁਰੂ ਕੀਤੀ। ਯਾਦ ਰਹੇ ਕਿ ਬੀਤੀ 3 ਅਕਤੂਬਰ ਨੂੰ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਦੀ ਯਾਤਰਾ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਮੰਤਰੀ ਦੇ ਪੁੱਤਰ ਨੇ ਤੇਜ਼ ਰਫ਼ਤਾਰ ਜੀਪ ਨਾਲ ਦਰੜ ਦਿਤਾ ਸੀ ਜਿਸ ਨਾਲ ਮੌਕੇ ’ਤੇ 4 ਕਿਸਾਨਾਂ ਦੀ ਮੌਤ ਹੋ ਗਈ ਸੀ। ਇਸ ਘਟਨਾ ਦੌਰਾਨ ਸਥਾਨਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ।