ਬਾਬਾ ਸਿੱਦੀਕੀ ਕਤਲ ਕੇਸ : ਮੁੰਬਈ ਪੁਲਿਸ ਨੇ 10ਵੇਂ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੁੱਖ ਸ਼ੂਟਰ ਸ਼ਿਵਕੁਮਾਰ ਗੌਤਮ ਅਤੇ ਦੋ ਹੋਰ ਅਜੇ ਵੀ ਫਰਾਰ

Sangrur's daughter Tanvi Garg became a judge, the congratulatory crowd was excited

ਮੁੰਬਈ : ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਦੀ ਜਾਂਚ ਕਰ ਰਹੀ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਐਤਵਾਰ ਨੂੰ ਨਵੀਂ ਮੁੰਬਈ ਤੋਂ ਇਕ ਕਬਾੜ ਵਪਾਰੀ ਨੂੰ ਕਥਿਤ ਤੌਰ ’ਤੇ ਸ਼ੂਟਰ ਨੂੰ ਹਥਿਆਰ ਮੁਹੱਈਆ ਕਰਵਾਉਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ।

ਅਧਿਕਾਰੀ ਨੇ ਦਸਿਆ ਕਿ ਇਸ ਦੇ ਨਾਲ ਹੀ ਇਸ ਮਾਮਲੇ ’ਚ ਗ੍ਰਿਫਤਾਰੀਆਂ ਦੀ ਕੁਲ ਗਿਣਤੀ 10 ਹੋ ਗਈ ਹੈ।ਮੁਲਜ਼ਮ ਦੀ ਪਛਾਣ ਭਾਗਵਤ ਸਿੰਘ ਓਮ ਸਿੰਘ (32) ਵਜੋਂ ਹੋਈ ਹੈ, ਜੋ ਮੂਲ ਰੂਪ ਨਾਲ ਰਾਜਸਥਾਨ ਦੇ ਉਦੈਪੁਰ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਨਵੀਂ ਮੁੰਬਈ ’ਚ ਰਹਿ ਰਿਹਾ ਹੈ। ਅਧਿਕਾਰੀ ਨੇ ਦਸਿਆ ਕਿ ਭਾਗਵਤ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 26 ਅਕਤੂਬਰ ਤਕ ਪੁਲਿਸ ਹਿਰਾਸਤ ’ਚ ਭੇਜ ਦਿਤਾ ਗਿਆ।

ਪੁਲਿਸ ਨੇ 12 ਅਕਤੂਬਰ ਨੂੰ ਸਿੱਦੀਕੀ ਦੇ ਕਤਲ ਦੇ ਸਬੰਧ ’ਚ ਹੁਣ ਤਕ ਭਗਵੰਤ ਸਿੰਘ ਸਮੇਤ 10 ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕੀਤਾ ਹੈ।ਹਾਰਾਸ਼ਟਰ ਦੇ ਸਾਬਕਾ ਮੰਤਰੀ ਸਿੱਦੀਕੀ ਦੀ ਬਾਂਦਰਾ ’ਚ ਤਿੰਨ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਸੀ। ਸਿੱਦੀਕੀ ’ਤੇ ਉਨ੍ਹਾਂ ਦੇ ਵਿਧਾਇਕ ਬੇਟੇ ਦੇ ਦਫਤਰ ਨੇੜੇ ਹਮਲਾ ਕੀਤਾ ਗਿਆ ਸੀ। ਪੁਲਿਸ ਹਿਰਾਸਤ ’ਚ ਸ਼ੱਕੀ ਵਿਅਕਤੀਆਂ ਦੀ ਪਛਾਣ ਗੁਰਮੇਲ ਬਲਜੀਤ ਸਿੰਘ (23) ਅਤੇ ਧਰਮਰਾਜ ਰਾਜੇਸ਼ ਕਸ਼ਯਪ (19) ਵਜੋਂ ਹੋਈ ਹੈ। ਕਤਲ ਦੀ ਸਾਜ਼ਸ਼ ’ਚ ਸ਼ਾਮਲ ਮੁੱਖ ਸ਼ੂਟਰ ਸ਼ਿਵਕੁਮਾਰ ਗੌਤਮ ਅਤੇ ਦੋ ਹੋਰ ਫਰਾਰ ਹਨ।