Delhi Blast News: ਦਿੱਲੀ ਦੇ ਰੋਹਿਣੀ 'ਚ CRPF ਸਕੂਲ ਨੇੜੇ ਧਮਾਕਾ, ਫੈਲੇ ਧੂੰਏਂ ਦੇ ਬੱਦਲ, ਘਬਰਾਏ ਲੋਕ
Delhi Blast News: ਮਾਹਿਰਾਂ ਦੀ ਟੀਮ ਕਰ ਰਹੀ ਘਟਨਾ ਦੀ ਡੂੰਘਾਈ ਨਾਲ ਜਾਂਚ
Blast near CRPF school Rohini Delhi News
Blast near CRPF school Rohini Delhi News: ਸੋਮਵਾਰ ਨੂੰ ਦਿੱਲੀ ਦੇ ਰੋਹਿਣੀ ਦੇ ਪ੍ਰਸ਼ਾਂਤ ਵਿਹਾਰ ਇਲਾਕੇ 'ਚ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਨਾਲ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਇਹ ਧਮਾਕਾ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਸਕੂਲ ਦੀ ਕੰਧ ਨੇੜੇ ਹੋਇਆ। ਧਮਾਕੇ ਤੋਂ ਤੁਰੰਤ ਬਾਅਦ ਧੂੰਏਂ ਦਾ ਵੱਡਾ ਗੁਬਾਰ ਦੇਖਿਆ ਗਿਆ, ਜਿਸ ਕਾਰਨ ਸਥਾਨਕ ਲੋਕ ਡਰ ਗਏ।
ਰੋਹਿਣੀ ਦੇ ਡੀਸੀਪੀ ਅਮਿਤ ਗੋਇਲ ਨੇ ਦੱਸਿਆ ਕਿ ਧਮਾਕੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਮਾਹਿਰਾਂ ਨੂੰ ਬੁਲਾਇਆ ਗਿਆ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ ਧਮਾਕਾ ਕਿਸ ਕਿਸਮ ਦਾ ਸੀ ਅਤੇ ਇਸ ਦਾ ਸਰੋਤ ਕੀ ਹੈ। ਡੀਸੀਪੀ ਨੇ ਕਿਹਾ ਕਿ ਮਾਹਿਰਾਂ ਦੀ ਟੀਮ ਘਟਨਾ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਸਥਿਤੀ ਸਪੱਸ਼ਟ ਹੋ ਜਾਵੇਗੀ।