ਹੁਣ ਇੰਝ ਹੋਣਗੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੇਂਦਰ ਸਰਕਾਰ ਨੇ ਇਸ ਗੁਰਦੁਆਰਾ ਸਾਹਿਬ ਦੇ ਦਰਸ਼ਨ ਉੱਚ ਸਮਰਥਾ ਵਾਲੀ ਟੈਲੀਸਕੋਪ ਨਾਲ ਕਰਵਾਏ ਜਾਣ ਦੀ ਯੋਜਨਾ ਬਣਾਈ ਹੈ।

Gurdwara Shri Kartarpur Sahib

ਨਵੀਂ ਦਿੱਲੀ,  ( ਪੀਟੀਆਈ ) : ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕੇਂਦਰ ਸਰਕਾਰ ਨੇ ਨਵਾਂ ਰਾਹ ਕੱਢਿਆ ਹੈ। ਕੇਂਦਰ ਸਰਕਾਰ ਨੇ ਇਸ ਗੁਰਦੁਆਰਾ ਸਾਹਿਬ ਦੇ ਦਰਸ਼ਨ ਉੱਚ ਸਮਰਥਾ ਵਾਲੀ ਟੈਲੀਸਕੋਪ ਨਾਲ ਕਰਵਾਏ ਜਾਣ ਦੀ ਯੋਜਨਾ ਬਣਾਈ ਹੈ। ਇਸ ਸਬੰਧੀ ਗ੍ਰਹਿ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਹੈ ਕਿ ਉੱਚ ਸਮਰੱਥਾ ਵਾਲੀ ਟੈਲੀਸਕੋਪ ਲਾਈ ਜਾਵੇਗੀ ਤਾਂ ਜੋ ਸਿੱਖ ਸ਼ਰਧਾਲੂ ਸਰਹੱਦ ਦੇ ਉਸ ਪਾਰ ਸਥਿਤ ਇਸ ਗੁਰੂਦੁਆਰੇ ਦੇ ਦਰਸ਼ਨ ਕਰ ਸਕਣ।

ਇਸ ਦੇ ਨਾਲ ਹੀ ਰੇਲਵੇ ਵੱਲੋਂ ਇਕ ਵਿਸ਼ੇਸ਼ ਰੇਲਗੱਡੀ ਵੀ ਚਲਾਈ ਜਾਵੇਗੀ, ਜੋ ਗੁਰੂ ਸਾਹਿਬ ਨਾਲ ਸਬੰਧਤ ਥਾਵਾਂ ਤੇ ਹੋ ਕੇ ਲੰਘੇਗੀ। ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਜੀ ਨੇ ਅਪਣੇ ਜੀਵਨ ਦੇ ਅਖੀਰਲੇ ਸਾਲ ਕਰਤਾਰਪੁਰ ਵਿਖੇ ਹੀ ਬਿਤਾਏ ਸਨ। ਕਰਤਾਰਪੁਰ ਲਾਂਘੇ ਸਬੰਧੀ ਬੇਸ਼ਕ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ ਪਰ ਰਾਜਨੀਤਕ ਤੌਰ ਤੇ ਇਸ ਮਾਮਲੇ ਵਿਚ ਉਸ ਵੇਲੇ ਤੇਜੀ ਆਈ

ਜਦੋਂ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁਕ ਸਮਾਗਮ ਵਿਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆਏ ਸਨ। ਉਨ੍ਹਾਂ ਨੇ ਭਾਰਤ ਆ ਕੇ ਇਸ ਗੱਲ ਦਾ ਦਾਅਵਾ ਕੀਤਾ ਸੀ ਕਿ ਪਾਕਿਸਤਾਨ ਕਰਤਾਰਪੁਰ ਸਾਹਿਬ ਲਈ ਲਾਂਘਾ ਦੇਣ ਨੂੰ ਤਿਆਰ ਹੈ।